ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ‘ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ
-ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ ‘ਚ ਵਿਕਾਸ ਕੰਮਾਂ ਦੇ ਉਦਘਾਟਨ
ਸਮਾਣਾ, 3 ਮਾਰਚ:
”ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।” ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੁਘਾਟ ਵਿਖੇ ਛੱਪੜ ਦਾ ਨਵੀਨੀਕਰਨ ਤੇ ਤਰਲ ਅਤੇ ਠੋਸ ਵੇਸਟ ਪ੍ਰਬੰਧਨ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪਿੰਡ ਕਲਿਆਣ ਵਿਖੇ ਲੋਕਾਂ ਦੇ ਇਕੱਠੇ ਹੋਕੇ ਬੈਠਣ ਲਈ ਮਾਡਰਨ ਸੱਥ ਦੀ ਉਸਾਰੀ, ਸੀਵਰੇਜ ਤੇ ਸਟਰੀਟ ਲਾਇਟਾਂ ਦਾ ਉਦਘਾਟਨ ਸਮੇਤ ਗਾਜੇਵਾਸ ਤੇ ਚੁਤੈਹਰਾ ਵਿਖੇ ਮਗਨਰੇਗਾ ਸਕੀਮ ਨਾਲ ਬਣਾਈ ਆਂਗਣਵਾੜੀ ਤੋਂ ਇਲਾਵਾ ਫਿਰਨੀ ਤੋਂ ਸਮਸ਼ਾਨਘਾਟ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਆਦਿ ਦੇ ਕੰਮਾਂ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਤੀ ਹਰੇਕ ਗਰੰਟੀ ‘ਤੇ ਖਰ੍ਹਾ ਉਤਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸਮਾਣਾ ਹਲਕੇ ਦੇ ਸਮੁੱਚੇ ਵਿਕਾਸ ਲਈ ਆਪਣੀ ਵਚਨਬੱਧਤਾ ਪੂਰੀ ਕਰ ਰਹੇ ਹਨ ਅਤੇ ਅੱਜ ਅੱਧੀ ਦਰਜਨ ਪਿੰਡਾਂ ‘ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਹਨ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ।
ਇਸ ਦੌਰਾਨ ਉਨ੍ਹਾਂ ਨੇ ਪਿੰਡ ਲਲੌਛੀ ਵਿਖੇ ਨੌਜਵਾਨਾਂ ਨੂੰ ਕ੍ਰਿਕਟ ਦੀ ਕਿੱਟ ਸੌਪੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬੀਡੀਪੀਓ ਬਲਜੀਤ ਸਿੰਘ ਸੋਹੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।