ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਵਿੱਚ ਭਰਤੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 10 March, 2024, 05:13 PM

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਵਿੱਚ ਭਰਤੀ
ਬਠਿੰਡਾ, 10 ਮਾਰਚ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ। ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।



Scroll to Top