Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਰੋਕੀਆਂ ਰੇਲਾਂ, ਕੀਤਾ ਚੱਕਾ ਜਾਮ

ਦੁਆਰਾ: Punjab Bani ਪ੍ਰਕਾਸ਼ਿਤ :Sunday, 10 March, 2024, 04:58 PM

ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਰੋਕੀਆਂ ਰੇਲਾਂ, ਕੀਤਾ ਚੱਕਾ ਜਾਮ
ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ ਅੱਜ 10 ਥਾਂਵਾਂ ‘ਤੇ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀਆਂ ਦੇ ਮੁੱਖ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਬਠਿੰਡਾ ਜੰਕਸ਼ਨ,ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ,ਵੱਲਾ ਫਾਟਕ (ਅੰਮ੍ਰਿਤਸਰ), ਪਟਿਆਲਾ ਛਾਉਣੀ, ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਅਤੇ ਜਲਾਲਾਬਾਦੇ ਪੱਛਮੀ (ਫਾਜ਼ਿਲਕਾ) ਵਿਖੇ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਭਾਜਪਾ ਸਰਕਾਰ ਦੁਆਰਾ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਲਾਠੀਆਂ, ਗੋਲੀਆਂ ਤੇ ਗੈਸ-ਬੰਬਾਂ ਦੇ ਜ਼ੋਰ ਕਿਸਾਨਾਂ ਨੂੰ ਜਾਨੋਂ ਮਾਰ ਕੇ ਉਨ੍ਹਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਿਆ ਗਿਆ, ਜਿਸ ਵਿਰੁੱਧ ਸਖ਼ਤ ਰੋਸ ਵਜੋਂ ਇਹ ਅੰਦੋਲਨ ਕਰਨਾ ਪਿਆ ਹੈ। ਬੁਲਾਰਿਆਂ ਨੇ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਕੀਤੀ। ਇਸਤੋਂ ਇਲਾਵਾ ਭਾਰਤ ਨੂੰ ਸੰਸਾਰ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਕਾਲੇ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਅਤੇ ਮੌਜੂਦਾ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਉੱਤੇ ਵੀ ਬਰਾਬਰ ਜ਼ੋਰ ਦਿੱਤਾ ਗਿਆ।



Scroll to Top