ਪੰਜਾਬ ਪੁਲਸ ਨੇ 22 ਕਿਲੋ ਅਫੀਮ ਕੀਤੀ ਬਰਾਮਦ
ਦੁਆਰਾ: Punjab Bani ਪ੍ਰਕਾਸ਼ਿਤ :Sunday, 10 March, 2024, 07:45 PM

ਪੰਜਾਬ ਪੁਲਸ ਨੇ 22 ਕਿਲੋ ਅਫੀਮ ਕੀਤੀ ਬਰਾਮਦ
ਚੰਡੀਗੜ੍ਹ, 10 ਮਾਰਚ
ਪੰਜਾਬ ਪੁਲੀਸ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 22 ਕਿਲੋਂ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧ ਵਿਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 30 ਬੈਂਕ ਖਾਤਿਆਂ ਵਿਚ ਪਏ 9 ਕਰੋੜ ਰੁਪਏ ਜਾਮ ਕਰ ਦਿੱਤੇ ਗਏ ਹਨ। ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਕੌਮਾਂਤਰੀ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡੀ ਸੱਟ ਮਾਰਦਿਆਂ ਜਲੰਧਰ ਕਮਿਸ਼ਨਰੇਟ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 22 ਕਿਲੋ ਅਫ਼ੀਮ ਕਬਜ਼ੇ ਵਿਚ ਲਈ ਹੈ।’’ ਉਨ੍ਹਾਂ ਕਿਹਾ ਕਿ ਝਾਰਖੰਡ ਤੋਂ ਇਕ ਅਫ਼ੀਮ ਕਾਸ਼ਤਕਾਰ ਤੇ ਖਰੀਦਦਾਰ ਨੂੰ 12 ਕਿਲੋਂ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਖੀ ਨੇ ਕਿਹਾ ਕਿ ਡਰੱਗ ਮਨੀ ਨਾਲ ਬਣਾਈਆਂ 6 ਕਰੋੜ ਰੁਪਏ ਮੁੱਲ ਦੀਆਂ 12 ਜਾਇਦਾਦਾਂ ਦੀ ਸ਼ਨਾਖਤ ਕੀਤੀ ਗਈ ਹੈ।
