ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ
ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ
ਦਿਲੀ, 10 ਮਾਰਚ- ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬ੍ਰਿਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦਾ ਪੁੱਤਰ ਹੈ। ਬ੍ਰਿਜੇਂਦਰ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।’’ ਨਵੀਂ ਦਿੱਲੀ ਵਿਚ ਕਾਂਗਰਸ ਦੇ ਖ਼ਜ਼ਾਨਚੀ ਅਜੈ ਮਾਕਨ ਨੇ ਕਿਹਾ ਕਿ ਬ੍ਰਿਜੇਂਦਰ ਸਿੰਘ ਦੇ ਪਿਤਾ ਤੇ ਭਾਜਪਾ ਆਗੂ ਬੀਰੇਂਦਰ ਸਿੰਘ ਅਗਲੇ ਕੁਝ ਦਿਨਾਂ ਵਿਚ ਕਾਂਗਰਸ ’ਚ ਸ਼ਾਮਲ ਹੋਣਗੇ। ਬ੍ਰਿਜੇਂਦਰ ਸਿੰਘ ਐਕਸ ’ਤੇ ਆਪਣੇ ਅਸਤੀਫੇ ਦੇ ਐਲਾਨ ਤੋਂ ਫੌਰੀ ਮਗਰੋਂ ਕੌਮੀ ਰਾਜਧਾਨੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਪੁੱਜੇ ਤੇ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮਾਕਨ ਤੋਂ ਇਲਾਵਾ ਸੀਨੀਅਰ ਕਾਂਗਰਸ ਆਗੂ ਮੁਕੁਲ ਵਾਸਨਿਕ ਤੇ ਦੀਪਕ ਬਾਬਰੀਆ ਵੀ ਮੌਜੂਦ ਸਨ।