Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਤਿੰਨ ਰੋਜ਼ਾ ਸਮਾਗਮ ਅਰੰਭ

ਦੁਆਰਾ: Punjab Bani ਪ੍ਰਕਾਸ਼ਿਤ :Monday, 11 March, 2024, 03:49 PM

ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਤਿੰਨ ਰੋਜ਼ਾ ਸਮਾਗਮ ਅਰੰਭ

ਅੰਮ੍ਰਿਤਸਰ:- 11 ਮਾਰਚ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਜੋਂ ਨਿਰਭੈਤਾ ਨਾਲ ਸੇਵਾ ਨਿਭਾਉਣ ਵਾਲੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਸ਼ੁਕਰਾਨਾ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ 12 ਮਾਰਚ ਤੋਂ ਅਰੰਭ ਹੋਣਗੇ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਦੇਸ਼ ਵਿਦੇਸ਼ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਤਾਬਦੀ ਸਮਾਗਮ ਕੀਤੇ ਗਏ ਹਨ। ਇਨ੍ਹਾਂ ਸਮਾਗਮਾਂ ਸਮੇਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਪ੍ਰਮੱਖ ਸਖਸ਼ੀਅਤਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ 12 ਮਾਰਚ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਜਿਸ ਦਾ ਭੋਗ 14 ਮਾਰਚ ਨੂੰ ਸਵੇਰੇ 10 ਵਜੇ ਪਵੇਗਾ, ਏਸੇ ਤਰ੍ਹਾਂ 12,13 ਮਾਰਚ ਨੂੰ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸ਼ਬਦ ਕੀਰਤਨ ਅਤੇ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਹੋਵੇਗਾ। 14 ਮਾਰਚ ਨੂੰ ਮੁੱਖ ਸਮਾਗਮ ਗੁ: ਮੱਲ ਅਖਾੜਾ ਸਾਹਿਬ ਵਿਖੇ ਹੋਵੇਗਾ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਇਸ ਮੌਕੇ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਤਰਸੇਮ ਸਿੰਘ ਮੌਰਾਂਵਾਲੀ ਤੇ ਹੋਰ ਜਥੇ ਵੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਸ. ਬੇਦੀ ਨੇ ਹੋਰ ਦਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬਾਨ ਸਮੇਤ ਧਾਰਮਿਕ ਸੰਪਰਦਾਵਾਂ ਦੇ ਮੁਖੀ ਸਾਹਿਬਾਨ ਵਿਸ਼ੇਸ਼ ਤੌਰ ਤੇ ਪੁਜਣਗੇ। ਸ਼ਤਾਬਦੀ ਸਮੇਂ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਹੋਵੇਗਾ। ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਘਰ ਖ਼ਜਾਨਾ ਤੇ ਯਾਦਗਾਰੀ ਚਿੰਨ ਨਾਲ ਸਨਮਾਨਤ ਕੀਤਾ ਜਾਵੇਗਾ। ਉਪਰੰਤ ਬੁਰਜ ਸਾਹਿਬ ਦੀ ਗਰਾਉਂਡ ਵਿੱਚ ਨਿਹੰਗ ਸਿੰਘਾਂ ਵੱਲੋਂ ਗਤਕਾ ਹੋਵੇਗਾ ਜਿਸ ਵਿੱਚ ਵੀਹ ਦੇ ਕਰੀਬ ਟੀਮਾਂ ਭਾਗ ਲੈਣਗੀਆਂ।



Scroll to Top