ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Monday, 11 March, 2024, 04:02 PM

ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ
ਚੰਡੀਗੜ੍ਹ : ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਢਾਬੀ ਗੁੱਜਰਾਂ ਬਾਰਡਰ ਤੇ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਚ ਇੱਕ ਹੋਰ ਕਿਸਾਨ ਆਗੂ ਦੀ ਮੌਤ ਹੋ ਗਈ ਹੈ । ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਕਾਂਗਥਲਾ ਨੇ ਦੱਸਿਆ ਕਿ ਅੰਦੋਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਆਗੂ ਬਲਦੇਵ ਸਿੰਘ ਕਾਂਗਥਲਾ ਤਹਿਸੀਲ ਪਾਤੜਾਂ ਜਿਲਾ ਪਟਿਆਲਾ ਦੀ ਕੱਲ ਐਤਵਾਰ ਸਾਹ ਦੀ ਸਮੱਸਿਆ ਆ ਗਈ ਸੀ ਜਿਸ ਕਰਨ ਬਲਦੇਵ ਸਿੰਘ ਕਾਂਗਥਲਾ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਤੇ ਅੱਜ ਸਵੇਰੇ 3 ਵਜੇ ਦੇ ਕਰੀਬ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਮ੍ਰਿਤਕ ਬਲਦੇਵ ਸਿੰਘ ਕਾਂਗਥਲਾ ਕੀਰਤੀ ਛੋਟਾ ਕਿਸਾਨ ਹੈ ਤਿੰਨ ਬੇਟੀਆਂ ਅਤੇ ਇੱਕ ਬੇਟਾ ਹੈ ਚਾਰੇ ਬੱਚੇ ਵਿਆਹੇ ਹੋਏ ਹਨ।
