ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ
ਦੁਆਰਾ: Punjab Bani ਪ੍ਰਕਾਸ਼ਿਤ :Monday, 11 March, 2024, 03:58 PM

ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ
ਚੰਡੀਗੜ੍ਹ : ਬੇਅਦਬੀ ਮਾਮਲੇ ‘ਚ ਫਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ‘ਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ।
ਡੇਰਾ ਮੁਖੀ ਗੁਰਮੀਤ ਰਾਮ ਹੀਮ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ ‘ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ ‘ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
