Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 7:08 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Monday, 11 March, 2024, 08:09 PM

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

– ਲੋਕ ਸਭਾ ਚੋਣਾਂ-2024 ਵਿੱਚ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ

ਚੰਡੀਗੜ੍ਹ, 11 ਮਾਰਚ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿੱਚ ਮੀਡੀਆ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ। ਮੀਡੀਆ ਮੋਨੀਟਰਿੰਗ ਸੈੱਲ ਦੇ ਦੌਰੇ ਦੌਰਾਨ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।



Scroll to Top