Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:52 pm

+91 90915 01313 , +91 90916 01313

punjabbanni@gmail.com
punjabbani@yahoo.com

ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ

ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ

ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ

ਪਟਿਆਲਾ, 11 ਫਰਵਰੀ
ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾ ਰਹੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ ਹੋ ਗਈ ਹੈ। ਕਾਨਫਰੰਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਈ. ਆਈ. ਟੀ ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਦੋ ਦਿਨ ਚੱਲਣ ਵਾਲੀ ਇਸ ਕਾਨਫਰੰਸ ਦਾ ਵਿਸ਼ਾ ‘ਅਡਵਾਂਸਜ਼ ਇਨ ਮਕੈਨੀਕਲ ਐਂਡ ਸਸਟੈਨੇਬਲ ਇੰਜੀਨੀਅਰਿੰਗ’ ਹੈ।
‘ਯੰਗ ਸਾਇੰਟਿਸਟ ਐਵਾਰਡ ਜੇਤੂ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਸਟੇਨੇਬਲ ਭਾਵ ਉਸਾਰੂ ਕਿਸਮ ਦੀ ਇੰਜੀਨੀਅਰਿੰਗ ਅੱਜ ਪੂਰੇ ਸੰਸਾਰ ਲਈ ਬਹੁਤ ਮਹੱਤਵਪੂਰਨ ਵਿਸ਼ਾ ਹੈ ਅਤੇ ਚੋਟੀ ਦੀਆਂ ਸੰਸਥਾਵਾਂ ਇਸ ਉੱਪਰ ਖੋਜ ਕਰ ਰਹੀਆਂ ਹਨ। ਉਨ੍ਹਾਂ ਇਸ ਕਾਨਫਰੰਸ ਦਾ ਆਯੋਜਨ ਕਰਨ ਲਈ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਉਚੇਚੇ ਤੌਰ ਉੱਤੇ ਸ਼ਲਾਘਾ ਕੀਤੀ।
ਵਿਭਾਗ ਮੁਖੀ ਡਾ. ਬਲਰਾਜ ਸਿੰਘ ਸੈਣੀ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਵਿਸ਼ੇ ਉੱਤੇ ਚਰਚਾਵਾਂ ਕਰਨਾ ਨਵੇਂ ਖੋਜਕਰਤਾਵਾਂ ਨੂੰ ਇੱਕ ਦਿਸ਼ਾ ਦੇਣ ਲਈ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਮਾਹਿਰਾਂ ਵੱਲੋਂ ਦਿੱਤੇ ਭਾਸ਼ਣਾਂ ਰਾਹੀਂ ਵਿਚਾਰਾਂ ਦਾ ਅਦਾਨ ਪ੍ਰਦਾਨ ਕਰਨ ਦਾ ਮੌਕਾ ਮਿਲੇਗਾ।
ਮਕੈਨੀਕਲ ਵਿਸ਼ੇ ਦੇ ਮਾਹਿਰ ਡਾ. ਜਸਦੀਪ ਭਿੰਡਰ ਕੁੰਜੀਵਤ ਭਾਸ਼ਣ ਦੇਣ ਲਈ ਵੀ ਕਨੈਡਾ ਦੇ ਮੌਂਟਰੀਅਲ ਤੋਂ ਆਨਲਾਈਨ ਮੋਡ ਰਾਹੀਂ ਸ਼ਾਮਿਲ ਹੋਏ। ਉਨ੍ਹਾਂ ਨੇ ‘ਪੋਲੀਮਰ ਫੋਮ : ਐਪਲੀਕੇਸ਼ਨ ਇਨ ਸੇਫਟੀ,ਹੈਲਥ, ਐਂਡ ਐਨਵਾਇਰਨਮੈਂਟ’ ਦੇ ਵਿਸ਼ੇ ਉੱਤੇ ਭਾਸ਼ਣ ਦਿੱਤਾ।
ਕਾਨਫਰੰਸ ਦੇ ਕਨਵੀਨਰ ਡਾ. ਖੁਸ਼ਦੀਪ ਗੋਇਲ ਅਤੇ ਡਾ ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੱਖ ਵੱਖ ਸੰਸਥਾਵਾਂ ਨਾਲ਼ ਜੁੜੇ ਮਕੈਨੀਕਲ ਇੰਜੀਨੀਅਰਿੰਗ ਨਾਲ਼ ਸਬੰਧਿਤ ਖੋਜਾਰਥੀਆਂ ਅਤੇ ਅਧਿਆਪਕਾਂ ਵੱਲੋਂ ਇਸ ਕਾਨਫਰੰਸ ਵਿੱਚ ਲਗਭਗ 78 ਖ਼ੋਜ ਪੱਤਰ ਸ਼ਾਮਿਲ ਹੋਏ ਹਨ। ਕਾਨਫਰੰਸ ਕੋਆਰਡੀਨੇਟਰ ਡਾ. ਚੰਦਨਦੀਪ ਸਿੰਘ ਨੇ ਕਿਹਾ ਕਿ ਆਨਲਾਈਨ ਕਾਨਫਰੰਸ ਜ਼ੀਰੋ ਬੱਜਟ ਵਿੱਚ ਕਰਵਾਈ ਜਾ ਰਹੀ ਹੈ ਜੋ ਕਿ ਆਪਣੇ ਆਪ ਵਿੱਚ ਨਿਵੇਕਲਾ ਕਾਰਜ ਹੈ।
ਉਦਘਾਟਨੀ ਸਮਾਗਮ ਵਿੱਚ ਡਾ. ਗੁਰਮੀਤ ਕੌਰ, ਡੀਨ ਇੰਜੀਨੀਅਰਿੰਗ ਵਿਭਾਗ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਆਰਗੇਨਾਈਜਿੰਗ ਸਕੱਤਰ ਡਾ. ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੋ ਰੋਜ਼ਾ ਆਨਲਾਈਨ ਕਾਨਫਰੰਸ ਵਿੱਚ ਕੁੱਲ ਛੇ ਵੱਖ-ਵੱਖ ਆਨਲਾਈਨ ਸੈਸ਼ਨ ਰੱਖੇ ਗਏ ਹਨ ਜਿਸ ਵਿੱਚ ਪਹਿਲੇ ਦਿਨ ਤਿੰਨ ਸੈਸ਼ਨ ਸੰਪੂਰਨ ਹੋ ਗਏ ਹਨ।
ਕਾਨਫਰੰਸ ਦੇ ਕੋ-ਕੋਆਰਡੀਨੇਟਰ ਡਾ. ਤਲਵਿੰਦਰ ਸਿੰਘ, ਡਾ. ਹੇਮੰਤ ਕੁਮਾਰ, ਡਾ. ਰਾਜਦੀਪ ਸਿੰਘ , ਡਾ. ਬਲਜਿੰਦਰ ਰਾਮ ਅਤੇ ਡਾ. ਚਰਨਜੀਤ ਨੇ ਵੱਖ-ਵੱਖ ਸੈਸ਼ਨਾਂ ਨੂੰ ਆਨਲਾਈਨ ਚਲਾਇਆ।

Advertisement
Advertisement
Advertisement
Advertisement
Scroll to Top