Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Tuesday, 05 March, 2024, 08:46 PM

ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ

– ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਜ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ

– ਪੰਜਾਬ ਸਰਕਾਰ ਨੇ ਮਹਿਜ਼ 23 ਮਹੀਨਿਆਂ ਵਿੱਚ 829 ਆਮ ਆਦਮੀ ਕਲੀਨਿਕ ਕੀਤੇ ਸਥਾਪਤ ਅਤੇ ਕਈ ਹੋਰ ਅਜਿਹੇ ਕਲੀਨਕ ਬਣਾਉਣ ਦੀ ਤਿਆਰੀ: ਸਿਹਤ ਮੰਤਰੀ

– ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, 574 ਸੜਕ ਹਾਦਸਿਆਂ ਦੇ ਪੀੜਤਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਕਰਵਾਇਆ ਮੁਹੱਈਆ

ਚੰਡੀਗੜ੍ਹ, 5 ਮਾਰਚ:

ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ ਸਿਰਫ਼ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਯਕੀਨੀ ਬਣਾਏਗੀ ਸਗੋਂ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਨਫ਼ਰੀ ਵਿੱਚ ਵੀ ਵਾਧਾ ਕਰੇਗੀ। ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5,264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਲਈ 1,133 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਮਿਹਨਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮਹਿਜ਼ 23 ਮਹੀਨਿਆਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਕਈ ਹੋਰ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕ੍ਰਾਂਤੀਕਾਰੀ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰੱਖੇ ਗਏ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 1 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦਾ ਲਾਭ ਲਿਆ ਹੈ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਮੌਤ ਦਰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ ਤੇ ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ‘ ਫਰਿਸ਼ਤੇ ਸਕੀਮ’ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਉਤਸ਼ਾਹਿਤ ਕਰਨ ਲਈ, ਅਜਿਹੇ ‘‘ਫਰਿਸ਼ਤਿਆਂ’’ ਨੂੰ ਨਕਦ ਇਨਾਮਾਂ, ਪ੍ਰਸ਼ੰਸਾ ਪੱਤਰ ਅਤੇ ਕਾਨੂੰਨੀ ਉਲਝਣਾਂ ਤੇ ਬੇਲੋੜੀ ਪੁਲਿਸ ਪੁੱਛਗਿੱਛ ਤੋਂ ਵੀ ਰਾਹਤ ਦਿੱਤੀ ਗਈ ਹੈ ।

ਸਿਹਤ ਮੰਤਰੀ ਨੇ ਕਿਹਾ, “ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, ‘ਫਰਿਸ਼ਤੇ ਸਕੀਮ’ ਤਹਿਤ 574 ਸੜਕ ਦੁਰਘਟਨਾਵਾਂ ਪੀੜਤਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਗਿਆ,”। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸੜਕ ਸੁਰੱਖਿਆ ਫੋਰਸ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ, ਸੰਗਰੂਰ ਅਤੇ ਜਲੰਧਰ ਸਮੇਤ ਤਿੰਨ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਰਹਿੰਦੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਹੌਲੀ-ਹੌਲੀ ਵੱਖ-ਵੱਖ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਮਾ, ਕੌਹਰੀਆਂ, ਧੂਰੀ (ਸੰਗਰੂਰ) ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਪੇਂਡੂ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਜਾਰੀ ਹੈ।

ਜ਼ਿਕਰਯੋਗ ਹੈ ਕਿ ਮਸਤੂਆਣਾ ਸਾਹਿਬ, ਸੰਗਰੂਰ, ਕਪੂਰਥਲਾ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਵਿਖੇ 100-100 ਐਮਬੀਬੀਐਸ ਸੀਟਾਂ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਵੀ ਵਿੱਤੀ ਸਾਲ 2024-25 ਵਿੱਚ ਸ਼ੁਰੂ ਹੋਣ ਦੀ ਆਸ ਹੈ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ 114 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਹੈ ਅਤੇ ਫਾਜ਼ਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਵੀ ਮੁਕੰਮਲ ਹੋ ਗਿਆ ਹੈ



Scroll to Top