Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 3:28 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ

* ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ ‘ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ ‘ਚ ਵੀ ਸ਼ਾਮਲ: ਸੀਪੀ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ‘ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ।
ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਸਥਿਤ ਰਾਇਲ ਗੰਨ ਹਾਊਸ ਤੋਂ ਹਥਿਆਰਾਂ ਸਮੇਤ ਗੋਲਾ-ਸਿੱਕਾ ਅਤੇ ਕੁਝ ਨਕਦੀ ਚੋਰੀ ਕੀਤੀ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ਼ – 1 ਅਤੇ 2 ਦੀਆਂ ਘੱਟੋ-ਘੱਟ 10 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਅਤੇ ਪੰਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1000 ਤੋਂ ਕਿਲੋਮੀਟਰ ਵੱਧ ਪਿੱਛਾ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਡਿਟੈਕਟਿਵ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿੱਚ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ ਅਤੇ ਏਡੀਸੀਪੀ ਡਿਟੈਕਟਿਵ ਨਵਜੋਤ ਸਿੰਘ ਅਧੀਨ ਪੁਲਿਸ ਟੀਮਾਂ ਨੇ ਇਸ ਗੁੰਝਲਦਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਦੋਸ਼ੀ ਵਿਅਕਤੀਆਂ ਦਾ ਪਿੱਛਾ ਕੀਤਾ, ਜੋ ਗ੍ਰਿਫ਼ਤਾਰੀ ਦੇ ਡਰ ਤੋਂ ਵਾਰਦਾਤ ਵਾਲੇ ਦਿਨ ਪੰਜਾਬ ਤੋਂ ਭੱਜ ਗਏ ਅਤੇ ਅੰਮ੍ਰਿਤਸਰ ਵਾਪਸ ਜਾਣ ਤੋਂ ਪਹਿਲਾਂ ਚੰਡੀਗੜ੍ਹ, ਪਾਣੀਪਤ, ਦਿੱਲੀ, ਆਗਰਾ, ਅਯੁੱਧਿਆ ਅਤੇ ਹਰਿਆਣਾ/ਯੂ.ਪੀ. ਗਏ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਬਜੀ ਮੰਡੀ ਵੱਲਾ, ਰੇਲਵੇ ਟਰੈਕ ਨੇੜੇ ਟੋਆ ਪੁੱਟ ਕੇ ਹਥਿਆਰ ਤੇ ਗੋਲਾ ਸਿੱਕਾ ਸੁਰੱਖਿਅਤ ਢੰਗ ਨਾਲ ਛੁਪਾ ਦਿੱਤਾ ਸੀ।
ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੀਤ ਕੁਮਾਰ ਉਰਫ ਗੋਲੂ ਨੇ ਅਕਤੂਬਰ 2023 ਵਿੱਚ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਦੇ ਖੇਤਰ ਵਿੱਚੋਂ 4.2 ਕਿਲੋ ਸੋਨਾ ਚੋਰੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 22-2-2024 ਨੂੰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top