Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋਂ ਕਰਵਾਏ ਜਪ ਤਪ ਸਮਾਗਮ 'ਚ ਪੁੱਜੀਆਂ ਹਜਾਰਾਂ ਸੰਗਤਾਂ

ਦੁਆਰਾ: News ਪ੍ਰਕਾਸ਼ਿਤ :Friday, 03 March, 2023, 01:39 PM

– ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ ਪੁੱਜੀਆਂ ਸੰਗਤਾਂ ਦਾ ਧੰਨਵਾਦ
– ਮੈਡੀਕਲ ਅਤੇ ਖੂਨਦਾਨ ਕੈਂਪ ਵੀ ਲਗਾਇਆ
ਪਟਿਆਲਾ, 3 ਮਾਰਚ : ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਸ਼ਹੀਦ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਅੱਜ ਜਪ-ਤਪ ਸਮਾਗਮ ਅਤੇ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਸੰਗਤਾਂ ਨੇ ਆਪਣੀਆਂ ਹਾਜਰੀਆਂ ਭਰੀਆਂ। ਇਸ ਮੌਕੇ ਪੁੱਜੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੀ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਸ ਮੌਕੇ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਉਦਘਾਟਲ ਵੀ ਕੀਤਾ। ਇਸ ਮੌਕੇ ਸਮਾਗਮ ਦੌਰਾਨ ਜਿੱਥੇ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਿਆ ਗਿਆ, ਉੱਥੇ ਲੋਕਾਂ ਲਈ ਮੁਫ਼ਤ ਮੈਡੀਕਲ ਅਤੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ। ਇਨ੍ਹਾਂ ਕੈਂਪਾਂ ਵਿੱਚ ਡਾ. ਦੀਪਇੰਦਰ ਸਿੰਘ, ਡਾ. ਰਾਹੁਲ ਮਦਾਨ, ਡਾ. ਅਜੇ ਗੁਪਤਾ, ਡਾ. ਵਿਵਨੀਤ ਸਿੰਘ, ਡਾ. ਸੁਨੀਲ ਆਰੀਆ ਆਦਿ ਨੇ ਲੋਕਾਂ ਦਾ ਮੁਫਤ ਚੈਕਅਪ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਨੂੰ ਲਗਾਉਣ ਲਈ ਵਿਸ਼ੇਸ਼ ਸਹਿਯੋਗ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਕੋਹਲੀ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਦਿੱਤਾ ਗਿਆ ਹੈ।
ਜਪ ਤਪ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਭਾਈ ਰਾਜਿੰਦਰ ਪਾਲ ਸਿੰਘ, ਭਾਈ ਸਤਿੰਦਰ ਪਾਲ ਸਿੰਘ, ਭਾਈ ਬਲਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਜੋਗਿਦਰ ਸਿੰਘ ਤੇ ਸਤਨਾਮ ਸਿੰਘ ਸਮੇਤ ਹੋਰ ਵੀ ਬਹੁਤ ਸਾਰੇ ਹਜੂਰੀ ਰਾਗੀ ਜਥਿਆਂ ਨੇ ਹਾਜਰੀ ਭਰੀ ਤੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਰਣਜੀਤ ਸਿੰਘ ਚੰਢੋਕ, ਗੁਰਸ਼ਰਨ ਸਿੰਘ, ਗੁਰਿੰਦਰ ਸਿੰਘ, ਗੁਰਿੰਦਰ ਪਾਲ ਸਿੰਘ, ਮਨੀ, ਪੈਰੀ, ਰਾਜੂ ਸਾਹਨੀ, ਹਨੀ ਲੂਥਰਾ, ਸਰਬਜੀਤ ਸਿੰਘ ਆਦਿ ਸੇਵਾਦਾਰ ਮੌਜੂਦ ਸਨ।

 



Scroll to Top