Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ –

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ ‘ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Advertisement
Advertisement
Advertisement
Advertisement
Scroll to Top