Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 10:48 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 09 March, 2024, 03:19 PM

ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਚੰਡੀਗੜ੍ਹ : ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ ਹੋ ਗਏ ਹਨ।  ਬੱਸੀ ਪਠਾਣਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਨੇ ਗੁਰਪ੍ਰੀਤ ਸਿੰਘ ਜੀਪੀ।  ਉਨ੍ਹਾਂ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਚਰਚਾ ਹੈ।  ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ।  ਗੁਰਪ੍ਰੀਤ ਸਿੰਘ  ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ।
ਉਨ੍ਹਾਂ 2022 ‘ਚ ਬਸੀ ਪਠਾਣਾਂ ਤੋਂ ਕਾਂਗਰਸ ਵੱਲੋਂ ਚੋਣ ਲੜੇ ਸਨ। ਜੀਪੀ ਪੀਪੀਪੀ ਤੋਂ ਕਾਂਗਰਸ ਤੇ ਹੁਣ ‘ਆਪ’ ‘ਚ ਸ਼ਾਮਲ ਹੋਏ। ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚੰਨੀ ਤੋਂ ਖਫ਼ਾ ਸਨ। 2022 ‘ਚ ਚੰਨੀ ਦੇ ਭਰਾ ਨੇ ਜੀਪੀ ਖਿਲਾਫ਼ ਆਜ਼ਾਦ ਤੌਰ ‘ਤੇ ਚੋਣ ਲੜੀ ਸੀ । ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਜੀ.ਪੀ ਮੋਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।



Scroll to Top