Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:05 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ ਸ਼ਹਿਰ ‘ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ
-ਰਾਜਿੰਦਰਾ ਝੀਲ ‘ਚ ਪਾਣੀ ਭਰਨਾ ਸ਼ੁਰੂ, ਲਾਇਟਾਂ ਤੇ ਫੁਹਾਰੇ ਵੀ ਚੱਲੇ
-ਵਿਧਾਇਕ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕੰਮਾਂ ਦਾ ਜਾਇਜ਼ਾ
-ਕਿਹਾ, ਪਟਿਆਲਾ ਸ਼ਹਿਰ ਦੇ ਸਾਰੇ ਕੰਮ ਜੰਗੀ ਪੱਧਰ ‘ਤੇ ਮੁਕੰਮਲ ਹੋਣੇ ਸ਼ੁਰੂ
ਪਟਿਆਲਾ, 20 ਫਰਵਰੀ:
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਖੁਸ਼ਖ਼ਬਰੀ ਸਾਂਝੀ ਕੀਤੀ ਹੈ ਕਿ ਸ਼ਹਿਰ ਵਿੱਚ 24 ਘੰਟੇ 7 ਦਿਨ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਲੱਗ ਰਹੇ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਇਪਾਂ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਜਦਕਿ ਰਾਜਿੰਦਰਾ ਝੀਲ ਵਿੱਚ ਵੀ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ ਤੇ ਇਸਦੇ ਫ਼ੁਹਾਰੇ ਤੇ ਲਾਇਟਾਂ ਵੀ ਚਾਲੂ ਕਰ ਦਿੱਤੀਆਂ ਗਈਆਂ ਹਨ।
ਇੱਥੇ ਨਗਰ ਨਿਗਮ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਸਾਰੇ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਹੋਣੇ ਸ਼ੁਰੂ ਹੋ ਗਏ ਹਨ।
ਵਿਧਾਇਕ ਕੋਹਲੀ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਗਰ ਨਿਗਮ ਦੇ ਐਸ.ਈ. ਹਰਕਿਰਨ ਸਿੰਘ ਤੇ ਗੁਰਜੀਤ ਸਿੰਘ ਵਾਲੀਆ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲਾਰਸਨ ਐਂਡ ਟੂਬਰੋ ਕੰਪਨੀ ਦੇ ਨੁਮਾਇੰਦੇ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀਯੂਸ਼ ਅਗਰਵਾਲ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਸ਼ਹਿਰੀ ਹਲਕੇ ਅੰਦਰ ਕਰਵਾਏ ਜਾਣ ਵਾਲੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਗ਼ੈਰ-ਯੋਜਨਾਬੱਧ ਤਰੀਕੇ ਨਾਲ ਕੀਤੇ ਕੰਮ ਸ਼ਹਿਰ ਵਾਸੀਆਂ ਲਈ ਮੁਸ਼ਕਿਲਾਂ ਦਾ ਕਾਰਨ ਬਣ ਗਏ ਹਨ, ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੰਮਾਂ ਨੂੰ ਬਿਹਤਰ ਯੋਜਨਾਬੰਦੀ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ।
ਕੋਹਲੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਸਪਲਾਈ ਲਈ 312 ਕਿਲੋਮੀਟਰ ਪਾਇਪ ਲਾਈਨ ਲਾਇਨ ਪਾਈ ਜਾਣੀ ਹੈ, ਜਿਸ ਵਿੱਚੋਂ 152 ਕਿਲੋਮੀਟਰ ਪਾਈਪ ਪਾਈ ਗਈ ਹੈ ਜਿਸ ਲਈ ਪੁੱਟੀ ਗਈ ਸੜਕ ਨੂੰ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਤੇ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਆਪਸੀ ਸਹਿਯੋਗ ਨਾਲ ਦੁਬਾਰਾ ਬਣਾਉਣਾ ਸ਼ੁਰੂ ਹੋ ਚੁੱਕਾ ਹੈ।
ਇਸ ਵਿੱਚੋਂ 22 ਕਿਲੋਮੀਟਰ ਲੋਕ ਨਿਰਮਾਣ ਵਿਭਾਗ ਤੇ 125 ਕਿਲੋਮੀਟਰ ਨਗਰ ਨਿਗਮ ਦੀਆਂ ਸੜਕਾਂ ਹਨ, ਜਿਨ੍ਹਾਂ ਨੂੰ ਚੱਲਣਯੋਗ ਬਣਾ ਕੇ ਲੁੱਕ ਦਾ ਪਲਾਂਟ ਚੱਲਣ ‘ਤੇ ਲੁੱਕ ਪਵਾ ਕੇ ਪੂਰੀ ਤਰ੍ਹਾਂ ਠੀਕ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਦਕਿ 34 ਕਿਲੋਮੀਟਰ ਸੜਕਾਂ ਇੰਟਰਲਾਕਿੰਗ ਵਾਲੀਆਂ ਸਨ, ਜਿਨ੍ਹਾਂ ਨੂੰ ਨਾਲ ਦੀ ਨਾਲ ਬਣਾਇਆ ਗਿਆ ਹੈ।
ਅਜੀਤਪਾਲ ਸਿੰਘ ਕੋਹਲੀ ਨੇ ਇਸ ਦੌਰਾਨ ਰਾਜਿੰਦਰਾ ਝੀਲ, ਜਿਸ ਦੇ ਕੰਮ ਦਾ ਜਾਇਜ਼ਾ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਵੱਲੋਂ ਲਿਆ ਗਿਆ ਸੀ, ਦੇ ਹਵਾਲੇ ਨਾਲ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਸ ਵਿੱਚ ਲੋੜੀਂਦਾ ਚਾਰ ਫੁੱਟ ਪਾਣੀ ਜਲਦੀ ਭਰਵਾ ਕੇ ਇਸ ਨੂੰ ਨਗਰ ਨਿਗਮ ਦੇ ਸਪੁਰਦ ਕੀਤਾ ਜਾਵੇ।
ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿੱਚ ਲਗਾਤਾਰ ਪਾਣੀ ਭਰ ਰਿਹਾ ਹੈ ਅਤੇ 2 ਫੁੱਟ ਪਾਣੀ ਭਰ ਗਿਆ ਹੈ ਅਤੇ ਇਸ ਦੇ ਫ਼ੁਹਾਰੇ ਮੁਰੰਮਤ ਕਰਕੇ ਚਲਵਾ ਦਿੱਤੇ ਗਏ ਹਨ। ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਜਰੂਰੀ ਮੁਰੰਮਤ ਬਾਅਦ ਲਾਇਟਾਂ ਵੀ ਜਗਣੀਆਂ ਸ਼ੁਰੂ ਹੋ ਗਈਆਂ ਹਨ।
ਵਿਧਾਇਕ ਕੋਹਲੀ ਨੇ ਨਗਰ ਨਿਗਮ ਦੀ ਲੈਂਡ ਬਰਾਂਚ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਬਾਜ਼ਾਰਾਂ ਅਤੇ ਕਈ ਸੜਕਾਂ ਉਪਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਕੇ ਆਵਾਜਾਈ ਵਿੱਚ ਪੈਂਦੇ ਵਿਘਨ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਵਿਧਾਇਕ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੇ ਖੁੱਲ੍ਹੇ ਗੱਫ਼ੇ ਦਿੱਤੇ ਹਨ, ਜਿਸ ਲਈ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਸਮੁੱਚੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਨੇਪਰੇ ਚੜ੍ਹਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾਉਂਦੇ ਹੋਏ ਹਰ ਵੇਲੇ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।

Advertisement
Advertisement
Advertisement
Advertisement
Scroll to Top