Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਬਲਤੇਜ ਪੰਨੂ ਨੇ ਆਰ.ਬੀ.ਐਲ ਬੈਂਕ ਵੱਲੋਂ 'ਉਮੀਦ 1000' ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ

ਦੁਆਰਾ: Punjab Bani ਪ੍ਰਕਾਸ਼ਿਤ :Wednesday, 21 February, 2024, 04:48 PM

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਬਲਤੇਜ ਪੰਨੂ ਨੇ ਆਰ.ਬੀ.ਐਲ ਬੈਂਕ ਵੱਲੋਂ ‘ਉਮੀਦ 1000’ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ
-ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ-ਡਾ. ਬਲਬੀਰ ਸਿੰਘ
-ਕਿਹਾ, ਸਰਕਾਰੀ ਸਕੂਲ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣਾ ਮੁੱਖ ਟੀਚਾ
ਪਟਿਆਲਾ, 21 ਫਰਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ
ਆਰਬੀਐਲ ਬੈਂਕ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਤ ਕਰਨ ਵਾਲੀ ਸੀਐਸਆਰ ਪਹਿਲ ਉਮੀਦ 1000 ਤਹਿਤ 700 ਵਿਦਿਆਰਥਣਾਂ ਨੂੰ ਇੱਥੇ ਪੋਲੋ ਗਰਾਊਂਡ ਵਿਖੇ ਸਾਈਕਲ ਅਤੇ ਸਕੂਲ ਕਿੱਟਾਂ ਤਕਸੀਮ ਕੀਤੀਆਂ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਤੇ ਆਰਬੀਐਲ ਬੈਂਕ ਦੇ ਐਮਡੀ ਤੇ ਸੀਈਓ ਆਰ ਸੁਬਰਾਮਣਿਆਕੁਮਾਰ ਵੀ ਮੌਜੂਦ ਸਨ।
ਇਸ ਮੌਕੇ ਵਿਦਿਆਰਥਣਾਂ ਨੂੰ ਅੱਗੇ ਵੱਧਣ ਲਈ ਪ੍ਰੇਰਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਖੰਭ ਲਗਾਏ ਹਨ, ਇਸ ਲਈ ਸਾਡੇ ਵਿਦਿਆਰਥੀ ਖੁੱਲ੍ਹੇ ਅਸਮਾਨ ਵਿੱਚ ਆਜ਼ਾਦੀ ਨਾਲ ਉਡਾਰੀਆਂ ਮਾਰਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਹਨ ਅਤੇ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਇਲਾਜ ਲਈ ਨਿਜੀ ਹਸਪਤਾਲਾਂ ਵੱਲ ਤੇ ਸਰਕਾਰ ਵੱਲੋਂ ਸਕਿੱਲ ਅਧਾਰਤ ਸਿੱਖਿਆ ਦੇਣ ਦੀ ਸ਼ੁਰੂਆਤ ਤਹਿਤ ਨੌਜਵਾਨਾਂ ਨੂੰ ਸਿੱਖਿਆ ਤੇ ਰੋਜ਼ਗਾਰ ਲਈ ਵਿਦੇਸ਼ਾਂ ਵੱਲ ਭੱਜਣ ਦੀ ਲੋੜ ਨਹੀਂ ਪਵੇਗੀ।
ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਰਬੀਐਲ ਬੈਂਕ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਪੜ੍ਹ-ਲਿਖਕੇ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ।
ਆਰਬੀਐਲ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੇ ਸੀਈਓ, ਆਰ ਸੁਬਰਾਮਣਿਆਕੁਮਾਰ ਨੇ ਕਿਹਾ, “‘ਕਮਿਊਨਿਟੀ ਐਜ਼ ਦ ਕਾਜ਼’ ਦੇ ਮਿਸ਼ਨ ਤੇ ਉਮੀਦ 1000′ ਦੇ ਤਹਿਤ ਉਨ੍ਹਾਂ ਦੀ ਬੈਂਕ ਨਿਰੰਤਰ ਸਹਾਇਤਾ ਰਾਹੀਂ ਲੜਕੀਆਂ ਦੇ ਜੀਵਨ ਵਿੱਚ ਇੱਕ ਸਾਰਥਕ ਬਦਲਾਅ ਲਿਆਉਣ ਤੇ ਇੱਕ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।”
ਸਮਾਗਮ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਸਮੇਤ ਹੋਰ ਪਤਵੰਤੇ, ਸਕੂਲੀ ਵਿਦਿਆਰਥਣਾਂ ਤੇ ਅਧਿਆਪਕ ਮੌਜੂਦ ਸਨ।



Scroll to Top