ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 18 February, 2024, 10:56 PM

ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ – ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ

-ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।

ਚੰਡੀਗੜ੍ਹ – ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ ਹੈ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।



Scroll to Top