Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਨੂੰ ਪੀ.ਐਮ. ਊਸ਼ਾ ਅਭਿਆਨ ਹੇਠ 20 ਕਰੋੜ ਰੁਪਏ ਦੀ ਗਰਾਂਟ

ਪੰਜਾਬੀ ਯੂਨੀਵਰਸਿਟੀ ਨੂੰ ਪੀ.ਐਮ. ਊਸ਼ਾ ਅਭਿਆਨ ਹੇਠ 20 ਕਰੋੜ ਰੁਪਏ ਦੀ ਗਰਾਂਟ

ਪੰਜਾਬੀ ਯੂਨੀਵਰਸਿਟੀ ਨੂੰ ਪੀ.ਐਮ. ਊਸ਼ਾ ਅਭਿਆਨ ਹੇਠ 20 ਕਰੋੜ ਰੁਪਏ ਦੀ ਗਰਾਂਟ
ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਵਿੱਚੋਂ ਇਕੱਲੀ ਪੰਜਾਬੀ ਯੂਨੀਵਰਸਿਟੀ ਨੇ ਮਾਪਦੰਡ ਪੂਰੇ ਕੀਤੇ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ

ਪਟਿਆਲਾ 19 ਫਰਵਰੀ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਯੂਨੀਵਰਸਿਟੀ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (ਪੀ.ਐਮ. ਊਸ਼ਾ) ਹੇਠ 20 ਕਰੋੜ ਰੁਪਏ ਦੀ ਗਰਾਂਟ ਹਾਸਲ ਕਰ ਲਈ ਹੈ। ਇਸ ਗ੍ਰਾਂਟ ਲਈ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ਵਿੱਚੋਂ ਕੇਵਲ ਪੰਜਾਬੀ ਯੂਨੀਵਰਸਿਟੀ ਹੀ ਆਪਣੇ ਸਾਰੇ ਮਾਪਦੰਡ ਪੂਰੇ ਕਰ ਸਕੀ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਯੂਨੀਵਰਸਿਟੀ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਕਰਕੇ ਹੋ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਲਈ ਇਹ ਹੋਰ ਵੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੀ.ਐਮ. ਊਸ਼ਾ ਦੇ ਸਾਰੇ ਮਾਪਦੰਡ ਕੇਵਲ ਸਾਡੀ ਯੂਨੀਵਰਸਿਟੀ ਨੇ ਹੀ ਪੂਰੇ ਕੀਤੇ ਹਨ। ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਗੱਲ ਨੇ ਉਨ੍ਹਾਂ ਦੀ ਜ਼ਿੰਮੇਂਵਾਰੀ ਹੋਰ ਵਧਾ ਦਿੱਤੀ ਹੈ ਅਤੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਪਣਾ ਰੁਤਬਾ ਕਾਇਮ ਕਰਨ ਲਈ ਹੋਰ ਮਿਹਨਤ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਨਾਲ ਨਾਲ ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਪੰਜਾਬੀਆਂ ਦੀ ਤਰਮਾਨੀ ਕਰਦੀ ਹੈ। ਇਸ ਕਰਕੇ ਇਸ ਦੇ ਰੁਤਬੇ ਨੂੰ ਹੋਰ ਉਚਾਈਆਂ ’ਤੇ ਲਿਜਾਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਂਵਾਰੀ ਹੈ।
ਪੀ.ਐਮ. ਊਸ਼ਾ ਦੇ ਹੇਠ ਪੰਜਾਬੀ ਯੂਨੀਵਰਸਿਟੀ ਨੂੰ ਇਹ ਗ੍ਰਾਂਟ ਤਿੰਨ ਸਾਲ ਲਈ ਮਿਲੀ ਹੈ। ਇਹ ਗ੍ਰਾਂਟ ਯੂ.ਜੀ.ਸੀ. ਐਕਟ ਹੇਠ ਸਿੱਖਿਆ ਸੰਸਥਾਵਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਇਹ ਫੰਡ ਪ੍ਰਾਪਤ ਕਰਨ ਲਈ ਸਿੱਖਿਆ ਸੰਸਥਾ ਕੋਲ ਨੈਸ਼ਨਲ ਅਸਿਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦਾ ਚੰਗਾ ਸਕੋਰ ਹੋਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਨੂੰ ਅਕਤੂਬਰ, 2024 ਮਹੀਨੇ ਨੈਕ ਵੱਲੋਂ ‘ਏ’ ਪਲਸ ਦਾ ਸਰਟੀਫਿਕੇਟ ਮਿਲਿਆ ਸੀ ਜਿਸ ਕਰਕੇ ਇਹ ਗਰਾਂਟ ਲੈਣ ਲਈ ਸਫ਼ਲ ਹੋਈ ਹੈ। ਨੈਕ ਕਾਲਜਾਂ, ਯੂਨੀਵਰਸਿਟੀਆਂ ਜਾਂ ਹੋਰ ਮਾਨਤਾ ਪ੍ਰਾਪਤ ਉੱਚ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਦੀ ‘ਗੁਣਵੱਤਾ ਦੀ ਸਥਿਤੀ’ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਬਿਹਤਰ ਬਣਾਉਣ ਵਾਲੇ ਅਕਾਦਮਿਕ ਪ੍ਰੋਗਰਾਮਾਂ ਦੇ ਨਤੀਜਿਆਂ ਦਾ ਵੀ ਮੁਲਾਂਕਣ ਕਰਦੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਨੈਕ ਦਾ ਏ ਗਰੇਡ ਆਉਣ ਕਰਕੇ, ਯੂਨੀਵਰਸਿਟੀ ਬਹੁਤ ਸਾਰੇ ਕੇਂਦਰੀ ਫ਼ੰਡਾਂ ਅਤੇ ਸਕਾਲਰਸ਼ਿਪ ਪ੍ਰੋਗਰਾਮਾਂ ਲਈ ਵੀ ਸਹੂਲਤ ਲੈਣ ਲਈ ਯੋਗ ਬਣੀ ਹੈ।

Advertisement
Advertisement
Advertisement
Advertisement
Scroll to Top