Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:46 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਪਟਿਆਲਾ, 19 ਫਰਵਰੀ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਵਾਦ-ਵਿਵਾਦ ਦੇ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ. ਨੇ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਵਿਦਿਆਰਥੀਆਂ ਨਾਲ ਬਦਲ ਰਹੇ ਸਮੇਂ ਅਨੁਸਾਰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨੁਕਤੇ ਸਾਂਝੇ ਕੀਤੇ।
ਡਾ. ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਪਰਾਲੀ ਨੂੰ ਬਾਗਬਾਨੀ ਵਿੱਚ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਬੱਲ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਅਖੀਰ ਵਿੱਚ ਕਾਲਜ ਦੇ ਬੋਟਨੀ ਵਿਭਾਗ ਦੇ ਮੁਖੀ ਪ੍ਰੋਫੈਸਰ ਸਵਰਨਜੀਤ ਕੌਰ ਨੇ ਆਏ ਹੋਏ ਸਾਇੰਸਦਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰਾਂ ਦੇ ਸੈਮੀਨਾਰਾਂ ਲਈ ਕਾਲਜ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ।

Advertisement
Advertisement
Advertisement
Advertisement
Scroll to Top