ਗਿਆਨਵਾਪੀ ਮਸਜਿਦ ਕੰਪਲੈਕਸ ਮਾਮਲਾ : ਹਾਈਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਕੀਤੀ ਰੱਦ
ਦੁਆਰਾ: Punjab Bani ਪ੍ਰਕਾਸ਼ਿਤ :Monday, 26 February, 2024, 04:04 PM
ਗਿਆਨਵਾਪੀ ਮਸਜਿਦ ਕੰਪਲੈਕਸ ਮਾਮਲਾ : ਹਾਈਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਕੀਤੀ ਰੱਦ
ਦਿਲੀ, 26 ਫਰਵਰੀ : ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਦੇ ਜ਼ਿਲ੍ਹਾ ਜੱਜ ਵੱਲੋਂ ਵਾਰਾਨਸੀ ਜ਼ਿਲ੍ਹਾ ਮੈਜਿਸਟਰੇਟ ਨੂੰ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਅੰਦਰ ਵਿਆਸ ਜੀ ਦੇ ਤਹਿਖਾਨੇ ਦਾ ਰਿਸੀਵਰ (ਨਿਗਰਾਨੀ) ਨਿਯੁਕਤ ਕਰਨ ਅਤੇ ਉਸ ਵਿੱਚ ਪੂਜਾ ਦੀ ਇਜਾਜ਼ਤ ਦੇਣ ਦੇ ਫੈਸਲੇ ਵਿਰੁੱਧ ਦਾਇਰ ਅਪੀਲ ਨੂੰ ਅੱਜ ਰੱਦ ਕਰ ਦਿੱਤਾ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ 15 ਫਰਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਕਿਹਾ ਕਿ ਵਿਆਸ ਜੀ ਦੀ ਤਹਿਖ਼ਾਨੇ ਵਿੱਚ ਪੂਜਾ ਜਾਰੀ ਰਹੇਗੀ। ਗਿਆਨਵਾਪੀ ਮਸਜਿਦ ਦਾ ਪ੍ਰਬੰਧਨ ਕਰਨ ਵਾਲੀ ਅੰਜੁਮਨ ਇੰਤੇਜ਼ਾਮੀਆ ਮਸਜਿਦ ਕਮੇਟੀ ਨੇ ਵਾਰਾਨਸੀ ਦੇ ਜ਼ਿਲ੍ਹਾ ਜੱਜ ਦੇ ਦੋਵਾਂ ਫੈਸਲਿਆਂ ਵਿਰੁੱਧ ਅਲਾਹਾਬਾਦ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ।