Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:29 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬੀ ਯੂਨੀਵਰਸਿਟੀ ਵਿਖੇ ਭਾਵਨਾਵਾਂ ਉੱਤੇ ਨਿਯੰਤਰਣ ਪਾਉਣ ਸੰਬੰਧੀ ਜਾਗਰੂਕ ਕਰਨ ਹਿਤ ਭਾਸ਼ਣ ਕਰਵਾਇਆ

ਦੁਆਰਾ: Punjab Bani ਪ੍ਰਕਾਸ਼ਿਤ :Monday, 26 February, 2024, 08:01 PM

ਪੰਜਾਬੀ ਯੂਨੀਵਰਸਿਟੀ ਵਿਖੇ ਭਾਵਨਾਵਾਂ ਉੱਤੇ ਨਿਯੰਤਰਣ ਪਾਉਣ ਸੰਬੰਧੀ ਜਾਗਰੂਕ ਕਰਨ ਹਿਤ ਭਾਸ਼ਣ ਕਰਵਾਇਆ
-ਕਿਰਤ ਕਰਨ ਨਾਲ਼ ਸਿਹਤਮੰਦ ਰਹਿੰਦਾ ਹੈ ਮਨ: ਪ੍ਰੋ. ਅਰਵਿੰਦ
-ਪੰਜਾਬ ਵਿੱਚ ਹਰੇਕ ਅੱਠ ਪਿੱਛੇ ਇੱਕ ਵਿਅਕਤੀ ਦੀ ਮਾਨਸਿਕ ਸਿਹਤ ਪ੍ਰਭਾਵਿਤ: ਡਾ. ਵੰਦਨਾ ਸ਼ਰਮਾ
ਪਟਿਆਲਾ, 26 ਫਰਵਰੀ
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੰਦਰੁਸਤੀ ਲਈ ਸ਼ੁਰੂ ਕੀਤੀ ਗਈ ਜਾਗਰੂਕਤਾ ਲੜੀ ਵਿੱਚ ਪ੍ਰੋ. ਵੰਦਨਾ ਸ਼ਰਮਾ ਦਾ ਭਾਸ਼ਣ ਕਰਵਾਇਆ ਗਿਆ। ਉਨ੍ਹਾਂ ਭਾਵਨਾਵਾਂ ਉੱਤੇ ਨਿਯੰਤਰਣ ਪਾਉਣ ਸੰਬੰਧੀ ਵੱਖ-ਵੱਖ ਮਨੋਵਿਗਿਆਨਕ ਤਕਨੀਕਾਂ ਦੇ ਹਵਾਲੇ ਨਾਲ਼ ਗੱਲ ਕੀਤੀ।
ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇੱਕ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਕਿਰਤ ਅਤੇ ਮਿਹਨਤ ਕਰਨ ਨਾਲ਼ ਸਿਰਫ਼ ਸਰੀਰਿਕ ਸਿਹਤ ਹੀ ਤੰਦਰੁਸਤ ਨਹੀਂ ਰਹਿੰਦੀ ਬਲਕਿ ਮਾਨਸਿਕ ਸਿਹਤ ਵੀ ਦਰੁਸਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੱਚੇ ਮਨੋਂ ਆਪਣੇ ਕੰਮ ਅਤੇ ਰੁਝੇਵਿਆਂ ਵਿੱਚ ਜੁਟ ਕੇ ਰਹਿਣਾ ਚਾਹੀਦਾ ਹੈ ਜਿਸ ਨਾਲ਼ ਮਾਨਸਿਕ ਸਿਹਤ ਤੰਦਰੁਸਤ ਰਹਿੰਦੀ ਹੈ।
ਪ੍ਰੋ. ਵੰਦਨਾ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਬਹੁਤ ਸਾਰੀਆਂ ਮਨੋਵਿਗਿਆਨਕ ਵਿਧੀਆਂ ਅਤੇ ਜੁਗਤਾਂ ਦੱਸੀਆਂ ਜਿਨ੍ਹਾਂ ਰਾਹੀਂ ਵੱਖ-ਵੱਖ ਤਰ੍ਹਾਂ ਦੀਆਂ ਭਾਵਨਾਵਾਂ ਉੱਤੇ ਨਿਯੰਤਰਣ ਪਾ ਕੇ ਇੱਕ ਸੁੰਤਲਿਤ ਅਤੇ ਬਿਹਤਰ ਸ਼ਖ਼ਸੀਅਤ ਦਾ ਵਿਕਾਸ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਭਾਵਨਾਵਾਂ ਉੱਤੇ ਨਿਯੰਤਰਣ ਰੱਖਣ ਵਾਲੀ ਸ਼ਖ਼ਸੀਅਤ ਜਿ਼ੰਦਗੀ ਵਿੱਚ ਵਧੇਰੇ ਸਫਲ ਹੁੰਦੀ ਹੈ। ਆਪਣੇ ਭਾਸ਼ਣ ਦੌਰਾਨ ਕੁੱਝ ਅੰਕੜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਰੇਕ ਅੱਠ ਪਿੱਛੇ ਇੱਕ ਵਿਅਕਤੀ ਦੀ ਮਾਨਸਿਕ ਸਿਹਤ ਠੀਕ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੇ ਲੋਕਾਂ ਵਿੱਚੋਂ 80 ਫ਼ੀਸਦੀ ਲੋਕ ਉਹ ਹਨ ਜਿਨ੍ਹਾਂ ਕੋਲ਼ ਮਾਨਸਿਕ ਸਿਹਤ ਮਾਹਿਰਾਂ ਤੱਕ ਕੋਈ ਪਹੁੰਚ ਉਪਲਬਧ ਨਹੀਂ ਹੁੰਦੀ।
ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਕੌਰ ਵੱਲੋਂ ਸਵਾਗਤੀ ਭਾਸ਼ਣ ਦਿੰਦਿਆਂ ਆਪਣੇ ਨਿੱਜੀ ਅਨੁਭਵਾਂ ਦੇ ਹਵਾਲੇ ਨਾਲ਼ ਦੱਸਿਆ ਕਿ ਕਿਸ ਤਰ੍ਹਾਂ ਭਾਵਨਾਵਾਂ ਉੱਤੇ ਨਿਯੰਤਰਣ ਪਾ ਕੇ ਰੱਖਣਾ ਸਾਡੀ ਮਾਨਸਿਕ ਸਿਹਤ ਦੀ ਬਿਹਤਰੀ ਲਈ ਕਾਰਗਰ ਸਾਬਿਤ ਹੁੰਦਾ ਹੈ।
ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਡੀ. ਪੀ. ਸਿੰਘ, ਪ੍ਰੋਵੋਸਟ ਡਾ. ਇੰਦਰਜੀਤ ਸਿੰਘ ਅਤੇ ਡਾ. ਨੈਨਾ ਸ਼ਰਮਾ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਪ੍ਰੋਗਰਾਮ ਦਾ ਸੰਚਾਲਨ ਡਾ. ਰੂਬੀ ਗੁਪਤਾ ਨੇ ਕੀਤਾ।



Scroll to Top