ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
“ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ
ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ
ਚੰਡੀਗੜ੍ਹ, 26 ਫਰਵਰੀ:
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ ਸੂਬੇ ਦੇ ਨੌਜਵਾਨ ਇਸ ਸੱਚ ਤੋਂ ਵਾਕਿਫ ਹੋ ਸਕਣ।
ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਤੇ ਮੌਜੂਦਾ ਸਮੇਂ ਵਿੱਚ ਵੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲੇ ਕਰਵਾ ਕੇ ਅਜੋਕੀ ਨਵੀਂ ਪੀੜ੍ਹੀ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੇ ਵਿਸ਼ੇ ਉੱਤੇ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਦਿੱਤੇ ਜਾਣਗੇ।
ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਆਜ਼ਾਦੀ ਤੋਂ ਬਾਅਦ ਸੱਤਾ ‘ਚ ਰਹੀਆਂ ਕੇਂਦਰ ਦੀਆਂ ਸਰਕਾਰਾਂ ਨੇ ਅਜਿਹੀਆਂ ਨੀਤੀਆਂ ਬਣਾਈਆਂ ਕਿ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਗਏ ਹਨ।
ਸਪੀਕਰ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਸਾਲ 2021 ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਮੰਗਾਂ ‘ਤੇ ਅਮਲ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਮੰਨੀਆਂ ਮੰਗਾਂ ਨੂੰ ਅਮਲੀ ਰੂਪ ‘ਚ ਲਾਗੂ ਕਰਵਾਉਣ ਲਈ ਦਿੱਲੀ ਜਾਣ ਕਿਉਂ ਰੋਕਿਆ ਜਾ ਰਿਹਾ ਹੈ।