Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

3 ਤੋਂ 5 ਮਾਰਚ ਤੱਕ ਚਲਾਈ ਜਾਵੇਗੀ ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ

ਦੁਆਰਾ: Punjab Bani ਪ੍ਰਕਾਸ਼ਿਤ :Tuesday, 27 February, 2024, 05:20 PM

3 ਤੋਂ 5 ਮਾਰਚ ਤੱਕ ਚਲਾਈ ਜਾਵੇਗੀ ਜ਼ਿਲ੍ਹੇ ‘ਚ ਪਲਸ ਪੋਲੀਓ ਮੁਹਿੰਮ

-0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਜ਼ਿਲ੍ਹੇ ਦਾ ਮਾਈਕਰੋ ਪਲਾਨ ਤਿਆਰ : ਡਿਪਟੀ ਕਮਿਸ਼ਨਰ

-ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,83,478 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦਵਾਈ ਦੀਆਂ ਬੂੰਦਾਂ

– ਜ਼ਿਲ੍ਹੇ ‘ਚ 922 ਬੂਥਾਂ ‘ਤੇ ਅਤੇ 1844 ਟੀਮਾਂ ਵੱਲੋਂ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਪਟਿਆਲਾ, 27 ਫਰਵਰੀ:
ਪਟਿਆਲਾ ਜ਼ਿਲ੍ਹੇ ਵਿੱਚ 3 ਤੋਂ 5 ਮਾਰਚ ਤੱਕ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਜਿਸ ਤਹਿਤ 0 ਤੋਂ 05 ਸਾਲ ਤੱਕ ਦੇ 1 ਲੱਖ 83 ਹਜ਼ਾਰ 478 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਜ਼ਿਲ੍ਹੇ ਦਾ ਮਾਈਕਰੋ ਪਲਾਨ ਤਿਆਰ ਕੀਤਾ ਗਿਆ ਹੈ ਤੇ ਉਨ੍ਹਾਂ ਹਰੇਕ ਵਿਭਾਗ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਇਸ ਵੱਡੇ ਕਾਰਜ ਨੂੰ ਸਫਲਤਾ ਨਾਲ ਨੇਪਰੇ ਚੜਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਜਾਗਰੂਕਤਾ ਦਾ ਪੋਸਟਰ ਵੀ ਜਾਰੀ ਕੀਤਾ।
ਮੀਟਿੰਗ ‘ਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹੇ ਦੇ ਐਸ.ਐਮ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਆਰਜ਼ੀ ਰਿਹਾਇਸ਼ ਵਾਲੇ ਪਰਿਵਾਰਾਂ ਦੀ ਵੀ ਪਹਿਚਾਣ ਕਰਨ ਤਾਂ ਜੋ ਉਨ੍ਹਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਪਿੰਡਾਂ ਵਿੱਚ ਅਤੇ ਸਿਹਤ ਵਿਭਾਗ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ ਬੱਸ ਸਟੇਂਡ, ਰੇਲਵੇ ਸਟੇਸ਼ਨ ਆਦਿ ਵਿਖੇ ਪਲਸ ਪੋਲੀਓ ਸਬੰਧੀ ਅਨਾਊਂਸਮੈਂਟ ਕਰਵਾਉਣਾ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ 1844 ਟੀਮਾਂ ਵੱਲੋਂ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 25 ਮੋਬਾਇਲ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਭੱਠਿਆਂ, ਸੜਕਾਂ ਕਿਨਾਰੇ ਮਜ਼ਦੂਰੀ ਕਰਦੇ, ਫਾਰਮ ਹਾਊਸ, ਫੈਕਟਰੀਆਂ ਅਤੇ ਹੋਰ ਜਨਤਕ ਸਥਾਨਾਂ ‘ਤੇ ਬੱਚਿਆਂ ਨੂੰ ਪੋਲੀਓ ਰੱਖਿਅਕ ਬੂੰਦਾਂ ਪਿਲਾਉਣਗੀਆਂ ਜਦਕਿ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਮੰਦਿਰ ਅਤੇ ਗੁਰਦੁਆਰਿਆਂ ਵਿੱਚ 32 ਟਰਾਜਿਟ ਟੀਮਾਂ ਪਲਸ ਪੋਲੀਓ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 194 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜ਼ਿਲ੍ਹੇ ਵਿੱਚ 3 ਮਾਰਚ ਨੂੰ 922 ਬੂਥ ਬਣਾਏ ਜਾਣਗੇ ਅਤੇ ਜਿਹੜੇ ਬੱਚੇ ਐਤਵਾਰ ਨੂੰ ਕਿਸੇ ਕਾਰਨ ਦਵਾਈ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 4 ਤੇ 5 ਮਾਰਚ ਨੂੰ ਸਿਹਤ ਵਿਭਾਗਾਂ ਦੀਆਂ 1844 ਟੀਮਾਂ ਵੱਲੋਂ ਘਰਾਂ ਵਿੱਚ ਜਾਕੇ ਪੋਲੀਓ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।
ਮੀਟਿੰਗ ਵਿੱਚ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਕੌਰ, ਡਾ. ਗੁਰਪ੍ਰੀਤ ਨਾਗਰਾ, ਡਾ. ਸ਼ੈਲੀ ਜੇਤਲੀ ਸਮੇਤ ਸਿੱਖਿਆ, ਸਿਹਤ, ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।



Scroll to Top