Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:54 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ

ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ

ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ
-ਲੋਕਾਂ ਨੇ ਕਿਹਾ, ”ਸਾਡਾ ਐਮ ਐਲ ਏ ਸਾਡੇ ਵਿਚਕਾਰ” ਮੁਸ਼ਕਿਲਾਂ ਹੋਈਆਂ ਹੱਲ
ਪਟਿਆਲਾ, 27 ਫਰਵਰੀ:
ਆਪ ਸਰਕਾਰ ਆਪ ਦੇ ਦੁਆਰ ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਥੇ ਵਾਰਡ ਨੰਬਰ 49 ,50 ਤੇ 51 ਵਿਖੇ ਸਥਾਨਕ ਵਾਸੀਆਂ ਲਈ ਲੋਕ ਭਲਾਈ ਕੈਂਪ ਸ਼ੰਕੁਤਲਾ ਸਕੂਲ ਵਿਖੇ ਲਗਾਇਆ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਲਗਾਏ ਗਏ ਇਹ ਕੈਂਪ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕੈਂਪ ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੈਂਪ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਉਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ।ਸੈਂਕੜੇ ਦੀ ਤਾਦਾਦ ਵਿਚ ਲੋਕਾਂ ਨੇ ਇਸ ਕੈਂਪ ਦਾ ਫਾਇਦਾ ਉਠਾਇਆ ਅਤੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ”ਸਾਡਾ ਐਮ.ਐਲ.ਏ. ਸਾਡੇ ਵਿਚਕਾਰ” ਆਇਆ ਹੈ ਅਤੇ ਉਹ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ” ਆਪਣੇ ਵਿਧਾਇਕ ਨੂੰ ਦੱਸ ਰਹੇ ਹਨ ਤੇ ਇਸ ਦਾ
ਇਸ ਕੈਂਪ ਵਿਚ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਮਹਿਤਾ, ਇੰਚਾਰਜ ਲੋਕ ਸਭਾ ਹਲਕਾ ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਸਕੱਤਰ ਸੁਖਦੇਵ ਸਿੰਘ ਔਲਖ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਬਲਾਕ ਸ਼ੋਸ਼ਲ ਮੀਡੀਆ ਪ੍ਰਧਾਨ ਕੰਵਲਜੀਤ ਸਿੰਘ ਮਲਹੋਤਰਾ, ਪੀ ਐਸ ਜੋਸ਼ੀ, ਰਾਜੇਸ਼ ਕੁਮਾਰ, ਸੋਨੀਆ ਸ਼ਰਮਾ, ਸ਼ੁਸ਼ੀਲ ਮਿੱਡਾ, ਸੰਜੀਵ ਕੁਮਾਰ, ਕਪੂਰ ਚੰਦ, ਸਿਮਰਨ ਮਿੱਡਾ, ਸ਼ਾਰਦਾ, ਰਾਜੇਸ਼ ਕੁਮਾਰ ਕਾਲਾ ਪ੍ਧਾਨ ਗਾਂਧੀ ਨਗਰ ਆਦਿ ਨੇ ਸ਼ਮੂਲੀਅਤ ਕੀਤੀ।
ਇਸ ਕੈਂਪ ਵਿਚ 40 ਤੋਂ ਵੱਧ ਵੱਖ- ਵੱਖ ਵਿਭਾਗਾਂ ਜਿਵੇਂ ਉਚ ਕਪਤਾਨ ਪੁਲਿਸ, ਆਧਾਰ ਕਾਰਡ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ, ਸਿਖਿਆ ਵਿਭਾਗ, ਐਸ.ਐਮ.ਓ, ਸੀ.ਡੀ.ਪੀ.ਓ,ਬਾਗਬਾਨੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗ ਵਿਭਾਗ, ਸੇਵਾ ਕੇਂਦਰ, ਵਾਟਰ ਸਪਲਾਈ, ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਆਦਿ ਵਿਭਾਗਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਮੌਕੇ ”ਤੇ ਨਿਪਟਾਰਾ ਕੀਤਾ ਗਿਆ।

Advertisement
Advertisement
Advertisement
Advertisement
Scroll to Top