Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 22 February, 2024, 09:16 PM

ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ ‘ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ
– ਰਾਜਿੰਦਰਾ ਹਸਪਤਾਲ ‘ਚ ਜੇਰੇ ਇਲਾਜ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਿਆ
ਪਟਿਆਲਾ, 22 ਫਰਵਰੀ :
ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ ‘ਤੇ ਅੰਨਦਾਤਾ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜ ਗਏ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ, ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਅਮਰਿੰਦਰ ਬਜਾਜ ਹਲਕਾ ਇੰਚਾਰਜ ਪਟਿਆਲਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਕਾਲੀ ਦਲ, ਅਕਾਲੀ ਦਲ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਏ.ਐਸ. ਕਲੇਰ ਅਤੇ ਹੋਰ ਨੇਤਾ ਵੀ ਹਾਜਰ ਸਨ।
ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀਵਾਰ ਵੇਖਣ ਨੂੰ ਮਿਲਿਆ ਹੈ ਕਿ ਇਕ ਸੂਬੇ ਦੀ ਪੁਲਿਸ ਦੂਜੇ ਸੂਬੇ ਵਿਚ ਦਾਖਲ ਹੋ ਕੇ ਉਥੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾ ਰਹੀ ਹੈ। ਇਕ ਨੌਜਵਾਨ ਕਿਸਾਨ ਦੀ ਗੋਲੀਆਂ ਲੱਗਣ ਨਾਲ, ਤਿੰਨ ਹੋਰਾਂ ਦੀ ਕਿਸਾਨੀ ਸੰਘਰਸ਼ ਵਿਚ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁੱਤੇ ਪਏ ਹਨ ਜਾਂ ਫਿਰ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ।
ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਿਆਣਾ ਪੁਲਿਸ ਦੇ ਹਮਲੇ ਵਿਚ ਪੱਤਰਕਾਰਾਂ ਸਮੇਤ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਕਿਸੇ ਦੀ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਣਮਨੁੱਖੀ ਗੱਲ ਹੈ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਏ ਨੂੰ 24 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਗਏ ਹਨ ਪਰ ਹਾਲੇ ਤੱਕ ਦੋਸ਼ੀਆਂ ਖਿਲਾਫ ਕੋਈ ਕੇਸ ਦਰਜ ਨਹੀਂ ਹੋਇਆ ਜਦੋਂ ਕਿ ਕਾਨੂੰਨ ਮੁਤਾਬਕ ਪਹਿਲਾਂ ਕੇਸ ਦਰਜ ਹੋਣਾ ਚਾਹੀਦਾ ਸੀ।
ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਖੁਦ ਇਹ ਮੰਨਣ ਨੂੰ ਤਿਆਰ ਨਹੀਂ ਕਿ ਉਹ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹਨ ਤੇ ਉਹਨਾਂ ਦੇ ਆਊਟ ਬਣੇ ਹੋਏ ਹਨ। ਉਹਨਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰ ਪੰਜਾਬ ਵਿਚ ਹਨ ਤੇ ਹਰਿਆਣਾ ਦੀ ਧਰਤੀ ‘ਤੇ ਨਹੀਂ ਪਹੁੰਚੇ ਪਰ ਉਹਨਾਂ ਨੂੰ ਉਹਨਾਂਦੀ ਧਰਤੀ ‘ਤੇ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।



Scroll to Top