Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:20 am

+91 90915 01313 , +91 90916 01313

punjabbanni@gmail.com
punjabbani@yahoo.com

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ
-ਕਿਹਾ, ਜੇਤੂ ਵਿਦਿਆਰਥੀਆਂ ਨੂੰ ਵਿਧਾਨ ਸਭਾ ‘ਚ ਦੇਵਾਂਗੇ ਨਗ਼ਦ ਇਨਾਮ
-ਸਪੀਕਰ ਨੇ ਵਿਦਿਆਰਥੀਆਂ ਨੂੰ ਰਾਜਨੀਤੀ ‘ਚ ਆਉਣ ਦਾ ਸੱਦਾ ਵੀ ਦਿੱਤਾ
-ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਨੇ ਪੰਜਾਬ ਦੇ ਕਿਸਾਨ-ਸੰਧਵਾਂ
ਪਟਿਆਲਾ, 22 ਫਰਵਰੀ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ ‘ਚ ਸ਼ਾਮਲ ‘ਐਮ.ਐਸ.ਪੀ. ਦੀ ਲੋੜ ਕਿਉਂ?’ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।
ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ ‘ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ ‘ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ।
ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।

Advertisement
Advertisement
Advertisement
Advertisement
Scroll to Top