Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ
ਗੁਰਦੁਆਰਾ ਦੀਵਾਨ ਹਾਲ ’ਚ ਸਜੀ ਸੰਗਤ, ਸੰਗਤਾਂ ਨਤਮਸਤਕ
ਪਟਿਆਲਾ 24 ਫਰਵਰੀ ()
ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਮਤਿ ਸਮਾਗਮ ਦੌਰਾਨ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੀ ਪੁੱਜੇ ਹੋਏ ਸਨ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਸਮਾਜਕ ਬਰਾਬਰੀ, ਜਾਤ ਪਾਤ, ਊਚ ਨੀਚ ਤੋਂ ਉਪਰ ਉਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਮਾਜਕ ਭਲਾਈ ਦੇ ਕਾਰਜ ਕੀਤੇ ਜਾਣ ਤਾਂ ਜੋ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਮਨਜੀਤ ਸਿੰਘ ਪਵਾਰ ਆਦਿ ਸਮੇਤ ਸੰਗਤਾਂ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top