ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 February, 2024, 06:27 PM

ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ‘ਦਿੱਲੀ ਚਲੋ’ ਮਾਰਚ ਦੌਰਾਨ ਜ਼ਖ਼ਮੀ ਹੋਏ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ ਦਾ ਪੀਜੀਆਈ ਰੋਹਤਕ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ, ‘ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇ ਤਾਂ ਜੋ ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿੱਚ ਪੰਜਾਬ ਵਿੱਚ ਕਰਵਾਇਆ ਜਾ ਸਕੇ।