Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 February, 2024, 06:32 PM

ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ
ਚੰਡੀਗੜ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ‘ਤੇ ਵੀ ਚੋਣ ਲੜੇਗੀ। ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਦੀਪ ਪਾਠਕ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੱਖ-ਵੱਖ ਲੜਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਚਰਚਾ ਹੋਈ ਅਤੇ ਆਖਰ ਇਹ ਫੈਸਲਾ ਹੋਇਆ ਕਿ ਕਾਂਗਰਸ ਇੱਥੋਂ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜੇਗੀ।



Scroll to Top