ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ

ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ
– ਟਕੱਰ ਮਾਰਕੇ ਟਰੱਕ ਡਰਾਈਵਰ ਟਰੱਕ ਸਣੇ ਹੋਇਆ ਫਰਾਰ
ਪਟਿਆਲਾ, 24 ਫਰਵਰੀ :
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ‘ਤੇ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਨੂੰ ਲੈ ਕੇ ਲਗਾਏ ਮੋਰਚਿਆ ਵਿੱਚ ਹਰ ਰੋਜ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਸੰਭੂ ਦੇ ਬਿਲਕੁੱਲ ਨੇੜੇ ਪਿੰਡ ਬਸੰਤਪੁਰਾ ਵਿਖੇ ਫਿਰੋਜਪੁਰ ਤੋਂ ਕਿਸਾਨਾਂ ਦੇ ਨਾਲ ਆ ਰਹੇ ਟ੍ਰੈਕਟਰ ਟਰਾਲੀ ਨੂੰ ਪਿਛੋ ਟਰੱਕ ਨੇ ਟੱਕਰ ਮਾਰੀ, ਜਿਸ ਕਾਰਨ ਇੱਕ ਨੌਜਵਾਨ ਕਿਸਾਨ ਨੂੰ ਟਰੱਕ ਨੇ ਕੁੱਚਲ ਦਿੱਤਾ ਤੇ ਉਹ ਮੌਕੇ ‘ਤੇ ਹੀ ਸ਼ਹੀਦ ਹੋ ਗਿਆ। ਜਦੋਂ ਕਿ ਦੋ ਹੋਰਾਂ ਨੂੰ ਸੱਟਾਂ ਵਜੀਆਂ ਹਨ।
ਕਿਸਾਨਾਂ ਨੇ ਮੌਕੇ ‘ਤੇ ਦੱਸਿਆ ਕਿ ਉਹ ਲੰਘੀ ਰਾਤ ਫਿਰੋਜਪੁਰ ਦੇ ਪਿੰਡ ਮਨਸੁਰਦੇਵਾਂ ਤੋਂ ਤੁਰੇ ਸਨ ਤੇ ਉਨ੍ਹਾਂ ਨਾਲ ਲਗਭਗ ਟਰਾਲੀ ਵਿੱਚ ਡੇਢ ਦਰਜਨ ਕਿਸਾਨ ਸਨ, ਜਦੋਂ ਕਿ ਟ੍ਰੈਕਟਰ ਉਪਰ ਇੱਕ ਡਰਾਈਵਰ ਤੇ ਦੋ ਹੋਰ ਕਿਸਾਨ ਬੈਠੇ ਸਨ, ਜਿਨਾਂ ਵਿਚੋਂ ਇੱਕ ਕਿਸਾਨ ਗੁਰਜੰਟ ਸਿੰਘ ਪੁੱਤਰ ਨਛੱਤਰ ਸਿੰਘ ਸੀ। ਨੌਜਵਾਨ ਕਿਸਾਨਾਂ ਨੇ ਦੱਸਿਆ ਕਿ ਉਹ ਸੰਭੂ ਨੇੜੇ ਇੱਕ ਢਾਬੇ ਉਪਰ ਰੁਕ ਗਏ ਅਤੇ ਸਾਢੇ 5 ਵਜੇ ਚਾਹ ਪੀਕੇ ਸੰਭੂ ਬਾਰਡਰ ਵੱਲ ਤੁਰਨ ਲੱਗੇ ਕਿਉਂਕਿ ਉਥੋਂ ਸੰਭੂ ਬਿਲਕੁਲ ਨੇੜੇ ਹੈ। ਜਦੋਂ ਉਹ ਤੁਰ ਪਏ ਤਾਂ ਥੋੜੀ ਦੂਰੀ ‘ਤੇ ਜਾਕੇ ਪਿਛੋਂ ਇੱਕ ਤੇਜ ਰਫਤਾਰ ਟਰੱਕ ਨੇ ਉਨ੍ਹਾਂ ਦੀ ਟਰਾਲੀ ਨੂੰ ਟੱਕਰ ਮਾਰੀ। ਟੱਕਰ ਇਨੀ ਤੇਜ਼ ਸੀ ਕਿ ਸਭ ਕੁੱਝ ਉਥਲ ਪੁਥਲ ਹੋ ਗਿਆ।
ਕਿਸਾਨਾਂ ਨੇ ਦੱਸਿਆ ਕਿ ਇਸ ਟੱਕਰ ਨਾਲ ਜਿੱਥੇ ਟਰਾਲੀ ਵਿੱਚ ਬੈੇ 14 ਕਿਸਾਨਾਂ ਦੇਸੱਟਾਂ ਵਜੀਆਂ, ਉੱਥੇ ਟ੍ਰੈਕਟਰ ਤੋਂ ਗੁਰਜੰਟ ਸਿੰਘ ਹੇਠਾ ਡਿੱਗ ਪਿਆ, ਜਦੋਂ ਕਿ ਡਰਾਈਵਰ ਹੈਂਡਲ ਨਾਲ ਵਜਿਆ ਤੇ ਦੂਸਰਾ ਕਿਸਾਨ ਬੈਟਰੀ ਵਿੱਚ ਫਸ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਅਸੀ ਆਪਣੇ ਆਪ ਨੂੰ ਸੰਭਾਲਦੇ ਉਦੋਂ ਤੱਕ ਸੜਕ ‘ਤੇ ਡਿੱਗੇ ਨੌਜਵਾਨ ਕਿਸਾਨ ਉਪਰ ਪਿਛੋ ਆ ਰਿਹਾ ਤੇਜੀ ਨਾਲ ਉਹੀ ਟਰੱਕ ਚੜ ਗਿਆ ਤੇ ਲੰਘ ਗਿਆ, ਜਿਸ ਕਾਰਨ ਉਹ ਮੌਕੇ ‘ਤੇ ਹੀ ਸ਼ਹੀਦ ਹੋ ਗਿਆ।
