Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਨਾਗਰ ਸਿੰਘ ਮਾਨ ਨੂੰ ਸਦਮਾ;ਪਿਤਾ ਸ੍ਰ. ਟਹਿਲ ਸਿੰਘ ਦਾ ਦੇਹਾਂਤ

ਡਾ. ਨਾਗਰ ਸਿੰਘ ਮਾਨ ਨੂੰ ਸਦਮਾ;ਪਿਤਾ ਸ੍ਰ. ਟਹਿਲ ਸਿੰਘ ਦਾ ਦੇਹਾਂਤ

ਡਾ. ਨਾਗਰ ਸਿੰਘ ਮਾਨ ਨੂੰ ਸਦਮਾ;ਪਿਤਾ ਸ੍ਰ. ਟਹਿਲ ਸਿੰਘ ਦਾ ਦੇਹਾਂਤ

ਪਟਿਆਲਾ, 25 ਫਰਵਰੀ
ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਨੂੰ ਉਸ ਵੇਲ਼ੇ ਡੂੰਘਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ੍ਰ. ਟਹਿਲ ਸਿੰਘ ਦਾ ਬੀਤੀ ਸ਼ਾਮ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਸ੍ਰ. ਟਹਿਲ ਸਿੰਘ 84 ਸਾਲਾਂ ਦੇ ਸਨ। ਰਾਜਪੁਰਾ ਨੇੜਲੇ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਖੁਰਦ ਵਿਖੇ ਦੁਪਹਿਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਤੋਂ ਉਪ-ਕੁਲਪਤੀ ਪ੍ਰੋ. ਅਰਵਿੰਦ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਰਹੇ।
ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਸ੍ਰ. ਟਹਿਲ ਸਿੰਘ ਦੀ ਮੌਤ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਡਾ. ਨਾਗਰ ਸਿੰਘ ਮਾਨ ਨਾਲ਼ ਹਮਦਰਦੀ ਜ਼ਾਹਰ ਕੀਤੀ।
ਅੰਤਿਮ ਸੰਸਕਾਰ ਸਮੇਂ ਹਾਜ਼ਰ ਹੋਰ ਸ਼ਖ਼ਸੀਅਤਾਂ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਯੁਵਕ ਭਲਾਈ ਇੰਚਾਰਜ ਡਾ. ਗਗਨਦੀਪ ਥਾਪਾ, ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ, ਇੰਜਨੀਅਰ ਨਰੇਸ਼ ਮਿੱਤਲ, ਮਾਰਕਫੈੱਡ ਤੋਂ ਸ੍ਰ. ਦਿਲਬਾਗ ਸਿੰਘ, ਪੰਜਾਬ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਧਾਨ/ਪ੍ਰਤੀਨਿਧ ਅਤੇ ਇਲਾਕੇ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਸ਼ਾਮਿਲ ਸਨ।
ਡਾ. ਨਾਗਰ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਅੰਤਿਮ ਅਰਦਾਸ 6 ਮਾਰਚ 2024 ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਦਰਮਿਆਨ ਰਾਜਪੁਰਾ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੱਖਾ ਸਿੰਘ ਵਿੱਚ ਹੋਵੇਗੀ।

Advertisement
Advertisement
Advertisement
Advertisement
Scroll to Top