Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:49 pm

+91 90915 01313 , +91 90916 01313

punjabbanni@gmail.com
punjabbani@yahoo.com

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸ਼ਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸ਼ਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

ਚੰਡੀਗੜ੍ਹ, 3 ਮਾਰਚ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸ਼ਤਰੰਜ ਹਾਲ, ਭੁਵਨੇਸ਼ਵਰ ਅਤੇ ਫੁਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ।
ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 7 ਮਾਰਚ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਅਤੇ ਫੁਟਬਾਲ ਟੀਮ ਲਈ ਪੰਜਾਬ ਟੀਮ ਦੇ ਟਰਾਇਲ 7 ਮਾਰਚ ਨੂੰ ਮਲੀਟਪਰਪਜ਼ ਸਪੋਰਟਸ ਸਟੇਡੀਅਮ, ਸੈਕਟਰ 78, ਐਸ.ਏ.ਐਸ. ਨਗਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
————-

Advertisement
Advertisement
Advertisement
Advertisement
Scroll to Top