Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

– ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ

ਚੰਡੀਗੜ, 15 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ।

ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਨੰਬਰ 14, ਮਿਤੀ 15.03.2024 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top