Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:34 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ

ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ

ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ

-ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਕੂਲ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ : ਡਿਪਟੀ ਕਮਿਸ਼ਨਰ

-ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ: ਸ਼ੌਕਤ ਅਹਿਮਦ ਪਰੈ

ਪਟਿਆਲਾ, 15 ਮਾਰਚ:
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਕੂਲ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ ਹੈ, ਕਿਉਂਕਿ ਵਿਦਿਆਰਥੀ ‘ਤੇ ਸਭ ਤੋਂ ਜ਼ਿਆਦਾ ਪ੍ਰਭਾਵ ਅਧਿਆਪਕ ਦੀਆਂ ਗੱਲਾਂ ਦਾ ਹੁੰਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਵਿਉਂਤਬੰਦੀ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹੇ ਵਿੱਚ ਖੇਡਾਂ ਤੇ ਖੇਡ ਮੈਦਾਨਾਂ ਵੱਲ ਹੋਰ ਧਿਆਨ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਹੋਰ ਵਾਧੂ ਗਤੀਵਿੱਧੀਆਂ ਨਾਲ ਵੀ ਜੋੜਿਆ ਜਾਵੇਗਾ ਤੇ ਨੌਜਵਾਨਾਂ ਤੇ ਬੱਚਿਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਡੇ ਪੱਧਰ ‘ਤੇ ਯਤਨ ਅਰੰਭੇ ਜਾਣਗੇ।
ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵਿੱਢੀ ਜੰਗ ਦੀ ਸ਼ਲਾਘਾ ਕਰਦਿਆਂ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 1 ਜਨਵਰੀ 2024 ਤੋਂ ਹੁਣ ਤੱਕ 102 ਕੇਸ ਦਰਜ ਕਰਕੇ 123 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਤੇ ਨਸ਼ਿਆਂ ਦੀ ਵੱਡੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ ਹੈ।
ਸ਼ੌਕਤ ਅਹਿਮਦ ਪਰੈ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ ‘ਸਹਿਯੋਗੀ ਹੈਲਪਲਾਈਨ 0175-2213385’ ਨਾਲ ਸੰਪਰਕ ਕਰਕੇ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਦੇ ਹਨ। ਮੀਟਿੰਗ ‘ਚ ਏ.ਡੀ.ਸੀ. ਮੈਡਮ ਕੰਚਨ, ਐਸ.ਪੀ. ਯੋਗੇਸ਼ ਸ਼ਰਮਾ, ਐਸ.ਡੀ.ਐਮਜ਼ ਅਰਵਿੰਦ ਕੁਮਾਰ, ਤਰਸੇਮ ਚੰਦ, ਮਨਜੀਤ ਕੌਰ, ਰੀਚਾ ਗੋਇਲ ਤੇ ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ, ਪਰਮਿੰਦਰ ਕੌਰ ਮਨਚੰਦਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top