Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 March, 2024, 03:23 PM

ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 16 ਮਾਰਚ:

ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ।

ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ ‘ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ ‘ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।



Scroll to Top