ਫਾਇਰਿੰਗ ਵਿੱਚ ਸੀਆਈਏ ਸਟਾਫ ਮੁਲਾਜ਼ਮ ਦੀ ਹੋਈ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Sunday, 17 March, 2024, 03:36 PM

ਫਾਇਰਿੰਗ ਵਿੱਚ ਸੀਆਈਏ ਸਟਾਫ ਮੁਲਾਜ਼ਮ ਦੀ ਹੋਈ ਮੌਤ
ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮੁਕੇਰੀਆਂ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਰੇਡ ਮਾਰਨ ਗਈ ਸੀਆਈਏ ਸਟਾਫ ਦੀ ਟੀਮ ਉਤੇ ਫਾਇਰੰਗ ਹੋਈ ਹੈ, ਜਿਸ ਨਾਲ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਦੀ ਛਾਤੀ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਮਨਸੂਰਪੁਰ ਸੀਆਈਏ ਸਟਾਫ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਸੀ। ਮਨਸੂਰਪੁਰ ਦੇ ਇੱਕ ਵਿਅਕਤੀ ਕੋਲ ਹਥਿਆਰ ਹੋਣ ਦੀ ਇਤਲਾਹ ਮਿਲੀ ਸੀ। ਜਦੋਂ ਪੁਲਿਸ ਪਹੁੰਚੀ ਤਾਂ ਫਾਇਰਿੰਗ ਸ਼ੁਰੂ ਹੋ ਗਈ ਹੈ। ਜਿਸ ਦੌਰਾਨ ਦੋਵੇਂ ਪਾਸਿਆਂ ਤੋਂ ਫਾਇਰਿੰਗ ਹੋਈ ਅਤੇ ਇੱਕ ਗੋਲੀ ਸੀਆਈਏ ਸਟਾਫ ਦੇ ਅੰਮ੍ਰਿਤਪਾਲ ਦੀ ਛਾਤੀ ਵਿੱਚ ਲੱਗੀ। ਉਸ ਨੂੰ ਤੁਰਤ ਨੇੜੇ ਦੇ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
