Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਸ਼ੋ੍ਰਮਣੀ ਕਮੇਟੀ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਟਰ ਨਾਲ ਕੀਤੀ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 12 March, 2024, 05:18 PM

ਸ਼ੋ੍ਰਮਣੀ ਕਮੇਟੀ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਟਰ ਨਾਲ ਕੀਤੀ ਮੁਲਾਕਾਤ
ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਕਾਰਜਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ
ਪਟਿਆਲਾ 12 ਮਾਰਚ ()
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਂਟ ਕੀਤਾ। ਇਸ ਪਲੇਠੀ ਮੁਲਾਕਾਤ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰਬੰਧ ਅਧੀਨ ਆਉਂਦੀ ਖਾਲਸਾ ਕਾਲਜ ਦੀ ਜ਼ਮੀਨ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੱਲ ਰਹੇ ਕਾਰਜਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਸਬੰਧੀ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅਧੀਨ ਜ਼ਮੀਨੀ ਮਸਲੇ ਸਮੇਤ, ਗੁਰਦੁਆਰਾ ਸਾਹਿਬ ਨੂੰ ਹੰਸਲੀ ਰਾਹੀਂ ਮਿਲਦੇ ਪਾਣੀ ਅਤੇ ਹੋਰ ਕਈ ਕਾਰਜਾਂ ਨੂੰ ਨੇਪਰੇ ਚਾੜਨ ਨੂੰ ਲੈ ਕੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੀ ਗੁਰਦੁਆਰਾ ਪ੍ਰਬੰਧਕਾਂ ਨੂੰ ਅਹਿਮ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਦੀ ਹੰਗਾਮੀ ਬੈਠਕ ਸੱਦਕੇ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾਵੇਗਾ। ਇਸ ਵਫ਼ਦ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਰਬਜੀਤ ਸਿੰਘ ਤੇ ਸ਼ੋ੍ਰਮਣੀ ਅਧਿਕਾਰੀ ਆਦਿ ਮੈਂਬਰ ਸ਼ਾਮਲ ਸਨ।



Scroll to Top