ਐਨਆਈਏ ਨੇ 30 ਥਾਵਾਂ ਤੇ ਕੀਤੀ ਵੱਡੇ ਪੱਧਰ ਤੇ ਛਾਪਾਮਾਰੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 12 March, 2024, 06:14 PM

ਐਨਆਈਏ ਨੇ 30 ਥਾਵਾਂ ਤੇ ਕੀਤੀ ਵੱਡੇ ਪੱਧਰ ਤੇ ਛਾਪਾਮਾਰੀ
ਨਵੀਂ ਦਿੱਲੀ, 12 ਮਾਰਚ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀਆਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਚਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
