ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 March, 2024, 06:30 PM

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ
ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (ੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।