ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ
ਦੁਆਰਾ: Punjab Bani ਪ੍ਰਕਾਸ਼ਿਤ :Wednesday, 13 March, 2024, 06:44 PM
ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ
ਨਵੀਂ ਦਿੱਲੀ, 13 ਮਾਰਚ- ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀਰਵਾਰ ਨੂੰ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਲੰਮੇ ਸਮੇਂ ਤੋਂ ਕਿਆਸ ਲੱਗ ਰਹੇ ਸਨ। ਅਮਰਿੰਦਰ ਸਿੰਘ ਆਪਣੇ ਬੱਚਿਆਂ ਰਣਇੰਦਰ ਸਿੰਘ ਅਤੇ ਜੈ ਇੰਦਰ ਕੌਰ ਦੇ ਨਾਲ ਸਤੰਬਰ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪ੍ਰਨੀਤ, ਜੋ 1999 (13ਵੀਂ ਲੋਕ ਸਭਾ ਚੋਣ) ਤੋਂ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੀ ਹੈ, ਨੂੰ ਦੁਬਾਰਾ ਉਸੇ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।