ਪਾਣੀ ਦੇ ਮਾਮਲੇ ਨੁੰ ਲੈ ਕੇ ਕਿਸਾਨ ਚੰਡੀਗੜ ਲਗਾਉਣਗੇ ਡੇਰਾ : ਰਾਜੇਵਾਲ

ਦੁਆਰਾ: Punjab Bani ਪ੍ਰਕਾਸ਼ਿਤ :Sunday, 03 December, 2023, 05:18 PM

ਪਾਣੀ ਦੇ ਮਾਮਲੇ ਨੁੰ ਲੈ ਕੇ ਕਿਸਾਨ ਚੰਡੀਗੜ ਲਗਾਉਣਗੇ ਡੇਰਾ : ਰਾਜੇਵਾਲ
ਚੰਡੀਗੜ੍ਹ- ਪੰਜਾਬ ਦੇ ਪਾਣੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਵੱਡਾ ਪ੍ਰਦਰਸ਼ਨ ਕਰਨਗੇ। ਅੱਜ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਹੁਣ ਕਿਸਾਨਾਂ ਦਾ ਪ੍ਰਦਰਸ਼ਨ ਮੋਹਾਲੀ ਬਾਰਡਰ ਉਤੇ ਨਹੀਂ, ਸਗੋਂ ਚੰਡੀਗੜ੍ਹ ਦੇ ਅੰਦਰ ਹੋਵੇਗਾ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦੇ ਅੰਦਰ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਕਿਹਾ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਵਿਦੇਸ਼ੀ ਨਹੀਂ ਹਾਂ।  ਸ. ਰਾਜੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਪਾਣੀ ਉਤੇ ਸਾਡਾ ਮਾਲਕਾਨਾ ਹੱਕ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਫੈਸਲਾ ਕਰਨਾ ਹੈ ਕਿ ਹਰਿਆਣਾ ਜਾਂ ਰਾਜਸਥਾਨ ਨੂੰ ਪਾਣੀ ਦੇਣਾ ਹੈ ਜਾਂ ਨਹੀਂ। ਸ. ਰਾਜੇਵਾਲ ਨੇ ਇਹ ਵੀ ਕਿਹਾ ਜੇਕਰ ਪਾਣੀ ਦੇਣਾ ਪਵੇ ਤਾਂ ਇੱਕ ਤੈਅ ਕੀਮਤ ਮੁਤਾਬਕ ਦੇਵਾਂਗੇ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਪਾਣੀ ਲਗਾਤਾਰ ਖਤਮ ਹੁੰਦਾ ਜਾ ਰਿਹਾ ਹੈ, ਇਹ ਇੱਕ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਅਸੀਂ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਾਵਾਂਗੇ। ਅਸੀਂ ਇਸ ਬਾਰੇ 8 ਜਨਵਰੀ ਨੂੰ ਚੰਡੀਗੜ੍ਹ ਦੇ ਚੀਫ ਕਮਿਸ਼ਨਰ  ਨਾਲ ਮੀਟਿੰਗ ਕਰਾਂਗੇ। ਜੇਕਰ ਸਾਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਸ. ਰਾਜੇਵਾਲ ਨੇ ਮਾਨ ਸਰਕਾਰ ਉਤੇ ਵੀ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਹੈ, ਅਸੀਂ ਉਸ ਨੂੰ ਰੱਦ ਕਰਦੇ ਹਾਂ। ਪੰਜਾਬ ਵਿੱਚ ਗੰਨੇ ਉਤੇ ਜ਼ਿਆਦਾ ਖਰਚ ਆਉਂਦਾ ਹੈ, ਇਸ ਲਈ ਕੀਮਤ ਵੀ ਜ਼ਿਆਦਾ ਮਿਲਣੀ ਚਾਹੀਦੀ ਹੈ। ਬਲਬੀਰ ਸਿੰਘ ਨੇ ਕਿਹਾ ਕਿ ਹਾਲੇ ਤੱਕ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ।



Scroll to Top