ਭਾਜਪਾ ਨੇਤਾ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਭਾਜਪਾ ਨੇਤਾ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਵੇਰਕਾ ਮੰਡਲ ਦੇ ਪ੍ਰਧਾਨ ਗੁਰਮੁਖ ਸਿੰਘ ਬੱਲ ‘ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ‘ਤੇ ਗੋਲ਼ੀਆਂ ਚਲਾਈਆਂ ਗਈਆਂ। ਉਨ੍ਹਾਂ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਗੋਲ਼ੀਆਂ ਕਾਰ ਦੇ ਦਰਵਾਜ਼ੇ ਤੇ ਟਾਇਰ ‘ਚ ਲੱਗ ਗਈਆਂ। ਇਸ ਮਾਮਲੇ ਸਬੰਧੀ ਮੰਡਲ ਪ੍ਰਧਾਨ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਤੇ ਪੁਲੀਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਡਲ ਪ੍ਰਧਾਨ ਗੁਰਮੁਖ ਸਿੰਘ ਬੱਲ ਦਾ ਕਹਿਣਾ ਹੈ ਕਿ ਉਹ ਐਤਵਾਰ ਰਾਤ ਨੂੰ ਆਪਣੀ ਕਾਰ ‘ਚ ਕਿਸੇ ਕੰਮ ਤੋਂ ਘਰ ਪਰਤ ਰਹੇ ਸਨ। ਜਦੋਂ ਉਹ ਵੱਲਾ ਪੁਲ ਨੇੜੇ ਪਹੁੰਚੇ ਤਾਂ ਦੋ ਹਮਲਾਵਰ ਬੋਲੈਰੋ ਕਾਰ ‘ਚ ਆਏ ਤੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ। ਇਸ ਦੌਰਾਨ ਹਮਲਾਵਰ ਕਾਰ ਤੋਂ ਹੇਠਾਂ ਉਤਰ ਆਏ ਤੇ ਉਨ੍ਹਾਂ ‘ਤੇ ਸਿੱਧੀ ਗੋਲ਼ੀਬਾਰੀ ਕੀਤੀ। ਉਹ ਕਿਸੇ ਤਰ੍ਹਾਂ ਬਚ ਨਿਕਲੇ। ਇਕ ਗੋਲ਼ੀ ਉਨ੍ਹਾਂ ਦੀ ਕਾਰ ਦੇ ਦਰਵਾਜ਼ੇ ‘ਤੇ ਲੱਗੀ, ਜਦਕਿ ਦੂਜੀ ਟਾਇਰ ‘ਚ ਜਾ ਲੱਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਕਸਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਧਮਕੀਆਂ ਵੀ ਮਿਲੀਆਂ ਸਨ ਜਿਸ ਦੀਆਂ ਸ਼ਿਕਾਇਤਾਂ ਪੁਲਿਸ ਨੂੰ ਵੀ ਕੀਤੀਆਂ ਗਈਆਂ ਸਨ ਪਰ ਪੁਲਿਸ ਨੇ ਕਦੇ ਵੀ ਉਸ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ।
