ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠ‌ਿੰਡਾ ਪੁਲਸ ਨੇ ਕੀਤਾ ਐਨਕਾਊਟਰ

ਦੁਆਰਾ: Punjab Bani ਪ੍ਰਕਾਸ਼ਿਤ :Monday, 04 December, 2023, 03:04 PM

ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠ‌ਿੰਡਾ ਪੁਲਸ ਨੇ ਕੀਤਾ ਐਨਕਾਊਟਰ
ਬਠਿੰਡਾ, 4 ਦਸੰਬਰ : ਬਠਿੰਡਾ ਪੁਲਿਸ ਵੱਲੋਂ ਦਿਨ ਚੜ੍ਹਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਹੈ। ਐਨਕਾਊਂਟਰ ਵਿੱਚ ਜਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕੱਲ੍ਹ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਨੌਜਵਾਨ ਵੱਲੋਂ ਪੁਲਿਸ ਨੂੰ ਦੇਖ ਕੇ ਗੋਲੀ ਚਲਾਈ ਗਈ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਲੁਟੇਰਾ ਜ਼ਖਮੀ ਹੋਇਆ ਹੈ। ਨੌਜਵਾਨ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।