Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਲ ਅੰਦਰ ਦੋ ਕੈਦੀਆਂ ਦੀ ਟੀਬੀ ਤੇ ਸ਼ੂਗਰ ਦੀ ਬਿਮਾਰੀ ਕਾਰਨ ਹੋਈ ਮੌਤ

ਜੇਲ ਅੰਦਰ ਦੋ ਕੈਦੀਆਂ ਦੀ ਟੀਬੀ ਤੇ ਸ਼ੂਗਰ ਦੀ ਬਿਮਾਰੀ ਕਾਰਨ ਹੋਈ ਮੌਤ

ਜੇਲ ਅੰਦਰ ਦੋ ਕੈਦੀਆਂ ਦੀ ਟੀਬੀ ਤੇ ਸ਼ੂਗਰ ਦੀ ਬਿਮਾਰੀ ਕਾਰਨ ਹੋਈ ਮੌਤ
ਕਪੂਰਥਲਾ, ਮਾਡਰਨ ਜੇਲ ‘ਚ ਬੰਦ ਦੋ ਹਵਾਲਾਤੀਆਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਮੌਤ ਹੋ ਗਈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਹਵਾਲਾਤੀਆਂ ਨੂੰ ਪਹਿਲਾਂ ਜੇਲ੍ਹ ਦੇ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਡਿਊਟੀ ਡਾਕਟਰ ਨੇ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਦੇ ਡਿਊਟੀ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ ਨੇੜੇ ਗਿੱਲ ਚੌਕ ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ।ਹਰੀਚੰਦ ਦੇ ਪੁੱਤਰ ਸੰਤੀ ਸੰਤੀ ਅਨੁਸਾਰ ਉਸ ਦਾ ਪਿਤਾ ਐਨਡੀਪੀਐਸ ਐਕਟ ਦੇ ਇੱਕ ਕੇਸ ਵਿੱਚ ਪਿਛਲੇ ਛੇ ਸਾਲਾਂ ਤੋਂ ਜੇਲ੍ਹ ਵਿੱਚ ਸੀ। ਉਹ ਸ਼ੂਗਰ ਤੋਂ ਪੀੜਤ ਸੀ, ਪਰ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਸੀ। ਉਸ ਮੁਤਾਬਕ ਪਿਤਾ ਨਾਲ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸਨ ਅਤੇ ਉਨ੍ਹਾਂ ਦਵਾਈ ਭੇਜਣ ਲਈ ਕਹਿ ਰਿਹਾ ਸੀ। ਬੇਟੇ ਦਾ ਇਲਜ਼ਾਮ ਹੈ ਕਿ ਜੇਲ੍ਹ ਵਿੱਚ ਦਵਾਈਆਂ ਵੀ ਠੀਕ ਤਰ੍ਹਾਂ ਉਪਲਬਧ ਨਹੀਂ ਹੁੰਦੀਆਂ ਸਨ।
ਕੁਮਾਰ ਦਾ ਕਹਿਣਾ ਕਿ ਐਤਵਾਰ ਨੂੰ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਪਿਤਾ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਨੇ ਜੇਲ੍ਹ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਸ ਦੇ ਪਿਤਾ ਨੂੰ ਸਮੇਂ ਸਿਰ ਦਵਾਈ ਮਿਲ ਜਾਂਦੀ ਅਤੇ ਸਮੇਂ-ਸਮੇਂ ’ਤੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਤਾਂ ਪਿਤਾ ਦੀ ਜਾਨ ਬਚਾਈ ਜਾ ਸਕਦੀ ਸੀ।
ਦੂਜਾ ਕੈਦੀ ਸੋਹਣ ਸਿੰਘ ਪਿਛਲੇ ਇਕ ਸਾਲ ਤੋਂ ਚੋਰੀ ਦੇ ਕੇਸ ਵਿਚ ਬੰਦ ਸੀ ਅਤੇ ਟੀ.ਬੀ. ਦਾ ਮਰੀਜ਼ ਸੀ। ਸ਼ਨਿੱਚਰਵਾਰ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਪਹਿਲਾਂ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement
Advertisement
Advertisement
Advertisement
Scroll to Top