ਗੈਗਸਟਰ ਲਾਰੈਸ ਬਿਸ਼ਨੋਈ ਉਪਰ ਈਡੀ ਦੀ ਵੱਡੀ ਕਾਰਵਾਈ ,ਕੀਤੀ ਛਾਪਾਮਾਰੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 05 December, 2023, 03:03 PM

ਗੈਗਸਟਰ ਲਾਰੈਸ ਬਿਸ਼ਨੋਈ ਉਪਰ ਈਡੀ ਦੀ ਵੱਡੀ ਕਾਰਵਾਈ ,ਕੀਤੀ ਛਾਪਾਮਾਰੀ
ਦਿਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਖਾਲਿਸਤਾਨੀਆਂ ਅਤੇ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ‘ਚ ਲਾਰੈਂਸ ਬਿਸ਼ਨੋਈ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਇਸ ਮਾਮਲੇ ਦੇ ਸਿਲਸਿਲੇ ‘ਚ ਹਰਿਆਣਾ ਅਤੇ ਰਾਜਸਥਾਨ ‘ਚ ਦਰਜਨ ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਬਿਸ਼ਨੋਈ ਉਤੇ ਕਈ ਹੋਰ ਮਾਮਲੇ ਵੀ ਦਰਜ ਹਨ, ਜਿਨ੍ਹਾਂ ‘ਚ ਲੁੱਟ-ਖੋਹ ਅਤੇ ਕਤਲ ਸ਼ਾਮਲ ਹਨ। ਬਿਸ਼ਨੋਈ ਨੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੋਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀਆਂ ਉੱਪਰ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਹਰਿਆਣਾ ਤੇ ਰਾਜਸਥਾਨ ਵਿਚ ਬਿਸ਼ਨੋਈ ਦੇ ਕਰੀਬੀਆਂ ਦੇ ਦਰਜਨ ਤੋਂ ਵੱਧ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਈਡੀ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਬੈਠੇ ਗੈਂਗਸਟਰਾਂ ਖ਼ਿਲਾਫ਼ ਸਰਗਰਮ ਹੋਈ ਹੈ। ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ‘ਚੋਂ ਕੁਝ ਗੈਂਗਸਟਰਾਂ ਦੇ ਖਾਲਿਸਤਾਨੀਆਂ ਨਾਲ ਸਬੰਧ ਵੀ ਪਾਏ ਗਏ ਹਨ।