ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ
ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਾਥੀਆਂ ਸਮੇਤ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਇੱਕ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਮੌਕੇ ਜਦੋਂ ਨਗਰ ਪੰਚਾਇਤ ਮੱਲਾਂਵਾਲਾ ਅਤੇ ਨਗਰ ਪੰਚਾਇਤ ਮੱਖੂ ਦੀਆਂ ਚੋਣਾਂ ਸਨ ਤਾਂ ਉਸ ਸਮੇਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਸਨ। ਜਿਸ ਦੇ ਵਿਰੋਧ ‘ਚ ਅਕਾਲੀ ਦਲ ਨੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਬੰਗਾਲੀ ਵਾਲਾ ਪੁਲ ਉੱਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।ਉਸ ਵਕਤ ਪੁਲ ਜਾਮ ਕਰਨ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ,ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਟ ਮੰਤਰੀ ਸਮੇਤ 50 ਦੇ ਲਗਪਗ ਆਗੂਆਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ, ਜੋ ਲੰਮੇ ਸਮੇਂ ਤੋਂ ਜ਼ੀਰਾ ਦੀ ਅਦਾਲਤ ‘ਚ ਚੱਲ ਰਿਹਾ ਸੀ।
ਅੱਜ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ,ਮਹੇਸ਼ ਇੰਦਰ ਸਿੰਘ ਗਰੇਵਾਲ, ਬਰਜਿੰਦਰ ਸਿੰਘ ਬਰਾੜ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਵਰਦੇਵ ਸਿੰਘ ਨੋਨੀ ਮਾਨ, ਅਵਤਾਰ ਸਿੰਘ ਜ਼ੀਰਾ,ਸ਼ੇਰ ਸਿੰਘ ਮੰਡ, ਮਨਤਾਰ ਸਿੰਘ ਬਰਾੜ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਕਈ ਆਗੂਆਂ ਨੂੰ ਬਰੀ ਕਰ ਦਿੱਤਾ ਹੈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਅਸੀਂ ਹਮੇਸ਼ਾ ਨਿਆਪਾਲਿਕਾ ਤੇ ਵਿਸ਼ਵਾਸ ਕੀਤਾ ਹੈ। ਉਹਨਾਂ ਨੇ ਜਿਹੜਾ ਅੱਜ ਫੈਸਲਾ ਲਿਆ ਹੈ ਉਸ ਦੇ ਲਈ ਅਸੀਂ ਨਿਆ ਪਾਲਕਾਂ ਦੇ ਹਮੇਸ਼ਾ ਰਿਣੀ ਰਹਾਂਗੇ ਉਹਨਾਂ ਕਿਹਾ ਕਿ ਵਕੀਲ ਸਾਹਿਬਾਨਾਂ ਨੇ ਵੀ ਸਾਡੇ ਕੇਸ ਦੇ ਵਿੱਚ ਜਿਹੜੀ ਭੂਮਿਕਾ ਨਿਭਾਈ ਹੈ ਉਸ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਉਹਨਾਂ ਕਿਹਾ ਕਿ ਜਿਹੜੇ ਮਾਮਲੇ ਸਿਆਸੀ ਰਾਂਝੇਸ਼ ਤੇ ਤਹਿਤ ਕੀਤੇ ਜਾਂਦੇ ਹਨ ਉਹਨਾਂ ਦਾ ਇਨਸਾਫ ਅਕਸਰ ਹੀ ਨਿਆ ਪਾਲਕ ਕਰਦੇ ਹਨ ਜੋ ਉਹਨਾਂ ਨੇ ਕਰਕੇ ਸੱਚ ਦੀ ਜਿੱਤ ਕੀਤੀ ਹੈ।