Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:15 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ

-ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ

-ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ

-ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ ‘ਚ ਤੇਲ

ਪਟਿਆਲਾ, 1 ਦਸੰਬਰ:
ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ।
ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ ‘ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ।
ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top