Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:38 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

– ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 1 ਦਸੰਬਰ:

੍ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਰੇਕ ਹਸਪਤਾਲ ਦੇ ਆਊਟ ਪੇਸ਼ੈਂਟ ਵਿਭਾਗ (ਓ.ਪੀ.ਡੀ.) ਵਿੱਚ ਫਲੂ ਕਾਰਨਰ ਸਥਾਪਤ ਕਰਨ ਦੇ ਨਾਲ-ਨਾਲ ਇਨ੍ਹਾਂ ਕਾਰਨਰਾਂ ਵਿੱਚ ਸਿੱਖਿਅਤ ਤੇ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਅਤੇ ਲੱਛਣਾ ਦੀ ਗੰਭੀਰਤਾ ਦੇ ਅਧਾਰ ’ਤੇ ਸੁਝਾਈ ਆਈ.ਐਲ.ਆਈ. ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਛੂਤ ਵਾਲੀ ਇਸ ਗੰਭੀਰ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈ.ਐਲ.ਆਈ. ਵਾਲੇ ਲੋਕਾਂ ਲਈ ਸਾਹ ਸੰਬੰਧੀ ਇਹਤਿਆਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਆਈ.ਐਲ.ਆਈ. ਮਰੀਜ਼ਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ ਅਤੇ ਜੇਕਰ ਉਹ ਕੋਵਿਡ ਨੈਗੇਟਿਵ ਹਨ ਅਤੇ ਉਸ ਵਿੱਚ ਸਵਾਈਨ ਫਲੂ (ਐਚ1ਐਨ1) ਦੇ ਲੱਛਣ ਹਨ ਤਾਂ ਉਸ ਮਰੀਜ਼ ਨੂੰ ਅਲੱਗ ਰੱਖਕੇ ਇਲਾਜ ਕੀਤਾ ਜਾਵੇ ਅਤੇ ਲੋੜੀਂਦੇ ਟੈਸਟ ਕੀਤੇ ਜਾਣ,” ।

ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਕੋਲ ਦਵਾਈਆਂ ਦਾ ਢੁੱਕਵਾਂ ਸਟਾਕ ਮੌਜੂਦ ਹੈ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਆ। ਆਈ.ਐਲ.ਆਈ. ਦੇ ਮਰੀਜ਼, ਆਈ.ਐਲ.ਆਈ. ਦੇ ਮਰੀਜ਼ਾਂ ਨਾਲ ਕੰਮ ਕਰਨ ਵਾਲੇ ਸਿਹਤ ਸਟਾਫ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਜਾਂ ਰਿਸ਼ਤੇਦਾਰ, ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਈ.ਐਲ.ਆਈ. ਦੇ ਲੱਛਣਾਂ ਵਾਲੇ ਲੋਕਾਂ ਨੂੰ ਨਜ਼ਦੀਕੀ ਮੈਡੀਕਲ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top