ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਿਤੀ ਚੁਣੌਤੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 December, 2023, 03:39 PM

ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਿਤੀ ਚੁਣੌਤੀ
ਦਿਲੀ, 2 ਦਸੰਬਰ : ਪੰਜਾਬ ਵਿੱਚ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੱਜ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਇਸ ਯੋਜਨਾ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ।
ਪਰਵਿੰਦਰ ਸਿੰਘ ਕਿਟਾਣਾ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਸਕੀਮ ਜਨਤਾ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ। ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚ ਪਟੀਸ਼ਨਰ ਨੇ ਦੱਸਿਆ ਹੈ ਕਿ ਪੰਜਾਬ ਜੋ ਪਹਿਲਾਂ ਹੀ ਵਿੱਤੀ ਸੰਕਟ ‘ਚੋਂ ਲੰਘ ਰਿਹਾ ਹੈ, ਨੂੰ ਲੋਕਾਂ ਲਈ ਰੁਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦੀ ਲੋੜ ਹੈ ਪਰ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਸਰਕਾਰੀ ਖਜ਼ਾਨੇ ‘ਤੇ ਬੋਝ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਲਈ ਹਾਈਕੋਰਟ ਨੂੰ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 12 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਸਕੀਮ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਗੁਰੂ ਪਰਵ ਦੇ ਮੌਕੇ ‘ਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗਾਂ ਨੂੰ ਦੇਸ਼ ਭਰ ਦੇ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।



Scroll to Top